The Summer News
×
Saturday, 18 May 2024

ਵੱਡੀ ਖ਼ਬਰ: ਪਾਕਿ ਤਸਕਰਾਂ ਤੇ BSF ਵਿਚਾਲੇ ਗੋਲੀ*ਬਾਰੀ, 2 ਨਸ਼ਾ ਤਸਕਰ ਕੀਤੇ ਗ੍ਰਿਫ*ਤਾਰ

ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ਦੇ ਬੀਓਪੀ ਜੋਗਿੰਦਰ ਦੇ ਇਲਾਕੇ ਵਿੱਚ ਕਾਊਂਟਰ ਇੰਟੈਲੀਜੈਂਸ ਫ਼ਿਰੋਜ਼ਪੁਰ ਅਤੇ BSF ਦੇ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨੀ ਨਸ਼ਾ ਤਸਕਰਾਂ ਨਾਲ ਮੁਕਾਬਲਾ ਹੋਇਆ।ਗੋਲੀਬਾਰੀ ਦੌਰਾਨ ਪਾਕਿਸਤਾਨੀ ਸਮੱਗਲਰਾਂ ਵੱਲੋਂ ਲਿਆਂਦੀ ਗਈ ਕਰੀਬ 30 ਕਿਲੋ ਹੈਰੋਇਨ ਦੀ ਖੇਪ ਸਮੇਤ ਦੋ ਪਾਕਿਸਤਾਨੀ ਸਮੱਗਲਰ ਵੀ ਫੜੇ ਗਏ ਹਨ, ਜਿਨ੍ਹਾਂ 'ਚੋਂ ਇੱਕ ਦੀ ਗੋਲੀ ਲੱਗੀ ਹੈ ਅਤੇ ਉਨ੍ਹਾਂ ਕੋਲੋਂ 2 ਮੋਬਾਈਲ ਫ਼ੋਨ ਵੀ ਬਰਾਮਦ ਹੋਏ ਹਨ। ਉਕਤ ਜਾਣਕਾਰੀ DGP ਪੰਜਾਬ ਨੇ ਟਵੀਟ ਕਰਕੇ ਦਿੱਤੀ ਹੈ।


ਦੱਸਿਆ ਜਾਂਦਾ ਹੈ ਕਿ ਸਤਲੁਜ ਦਰਿਆ ਵਿੱਚ ਆਏ ਹੜ੍ਹ ਦਾ ਫਾਇਦਾ ਉਠਾਉਂਦੇ ਹੋਏ ਪਾਕਿਸਤਾਨੀ ਸਮੱਗਲਰ ਦੇਰ ਰਾਤ ਭਾਰਤੀ ਸਮੱਗਲਰਾਂ ਨੂੰ ਹੈਰੋਇਨ ਦੀ ਵੱਡੀ ਖੇਪ ਪਹੁੰਚਾਉਣ ਲਈ ਆਏ ਸਨ ਅਤੇ ਕਾਫੀ ਸਮੇਂ ਤੋਂ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੇ ਏ.ਆਈ.ਜੀ ਸਰਦਾਰ ਲਖਬੀਰ ਸਿੰਘ ਅਤੇ ਬੀ.ਐੱਸ.ਐੱਫ. ਅਫਸਰਾਂ ਨੂੰ ਪਤਾ ਸੀ ਅਤੇ ਟੀਮ ਇਸ ਖੇਪ ਦੇ ਆਉਣ ਦੀ ਉਡੀਕ ਕਰ ਰਹੀ ਸੀ ਅਤੇ ਜਿਵੇਂ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਪਾਕਿਸਤਾਨੀ ਸਮੱਗਲਰ ਅੱਜ ਦੇਰ ਰਾਤ ਭਾਰਤੀ ਸਮੱਗਲਰਾਂ ਨੂੰ ਹੈਰੋਇਨ ਦੀ ਵੱਡੀ ਖੇਪ ਦੇਣ ਲਈ ਆ ਰਹੇ ਹਨ, ਤਾਂ ਕਾਊਂਟਰ ਇੰਟੈਲੀਜੈਂਸ ਅਤੇ ਬੀਐਸਐਫ ਨੇ ਚੌਕਸੀ ਵਧਾ ਦਿੱਤੀ।



ਜਿਵੇਂ ਹੀ ਪਾਕਿ ਤਸਕਰ ਹੈਰੋਇਨ ਦੀ ਖੇਪ ਲੈ ਕੇ ਆਏ ਤਾਂ ਟੀਮ ਨੇ ਉਨ੍ਹਾਂ ਨੂੰ ਲਲਕਾਰਿਆ ਅਤੇ ਜਦੋਂ ਉਨ੍ਹਾਂ ਨੇ ਸਾਂਝੀ ਟੀਮ ਤੇ ਗੋਲੀਬਾਰੀ ਕੀਤੀ ਤਾਂ ਕਾਊਂਟਰ ਇੰਟੈਲੀਜੈਂਸ ਅਤੇ ਬੀਐਸਐਫ ਨੇ ਜਵਾਬੀ ਕਾਰਵਾਈ ਕੀਤੀ ਅਤੇ ਗੋਲੀ ਲੱਗਣ ਨਾਲ ਇਕ ਪਾਕਿਸਤਾਨੀ ਤਸਕਰ ਜ਼ਖਮੀ ਹੋ ਗਿਆ। ਦੱਸਿਆ ਜਾਂਦਾ ਹੈ ਕਿ ਜੁਆਇੰਟ ਆਪ੍ਰੇਸ਼ਨ ਟੀਮ ਵੱਲੋਂ 2 ਪਾਕਿਸਤਾਨੀ ਸਮੱਗਲਰ ਵੀ ਫੜੇ ਗਏ ਹਨ, ਜਿਨ੍ਹਾਂ ਕੋਲੋਂ ਕਰੀਬ 30 ਕਿਲੋ ਹੈਰੋਇਨ ਅਤੇ 2 ਮੋਬਾਈਲ ਫੋਨ ਬਰਾਮਦ ਹੋਏ ਹਨ। ਵਰਨਣਯੋਗ ਹੈ ਕਿ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀ ਟੀਮ ਨੇ ਏਆਈਜੀ ਲਖਬੀਰ ਸਿੰਘ ਦੀ ਅਗਵਾਈ ਵਿੱਚ ਪਿਛਲੇ ਕੁਝ ਦਿਨਾਂ ਵਿੱਚ ਪਾਕਿਸਤਾਨ ਤੋਂ ਲਿਆਂਦੀ ਗਈ ਇੱਕ ਕੁਇੰਟਲ ਤੋਂ ਵੱਧ ਹੈਰੋਇਨ ਦੀ ਖੇਪ ਨੂੰ ਕਾਬੂ ਕੀਤਾ ਹੈ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ ਅਰਬਾਂ ਰੁਪਏ ਦੱਸੀ ਜਾਂਦੀ ਹੈ।

Story You May Like