The Summer News
×
Monday, 20 May 2024

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਪਡੇਟ, ਅਲਰਟ ਜਾਰੀ

ਚੰਡੀਗੜ੍ਹ: ਪੰਜਾਬ ਦੇ ਮੌਸਮ ਬਾਰੇ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਦਕਿ ਪੂਰਬੀ ਮਾਲਵਾ ਅਤੇ ਮਾਝੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸਵੇਰ ਤੋਂ ਪੈ ਰਹੀ ਬਾਰਿਸ਼ ਕਾਰਨ ਘੱਟੋ-ਘੱਟ ਤਾਪਮਾਨ ਵਿੱਚ ਵੀ ਗਿਰਾਵਟ ਆਈ ਹੈ, ਜਿਸ ਨਾਲ ਲੋਕਾਂ ਨੂੰ ਪ੍ਰਦੂਸ਼ਣ ਤੋਂ ਵੀ ਰਾਹਤ ਮਿਲੇਗੀ।


ਵੈਸਟਰਨ ਡਿਸਟਰਬੈਂਸ ਨੇ ਇੱਕ ਵਾਰ ਫਿਰ ਪੰਜਾਬ ਦੇ ਮੌਸਮ ਵਿੱਚ ਬਦਲਾਅ ਲਿਆਂਦਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਆਉਣ ਵਾਲੇ ਕੁਝ ਘੰਟਿਆਂ ਵਿੱਚ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈ ਸਕਦਾ ਹੈ।


 

Story You May Like