The Summer News
×
Friday, 03 May 2024

ਬਿੱਟੂ ਨੇ ਭਾਜਪਾ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਨਾਲ ਮੁਲਾਕਾਤ ਕੀਤੀ

ਲੁਧਿਆਣਾ,23 ਅਪ੍ਰੈਲ (ਦਲਜੀਤ ਵਿੱਕੀ) ਲੁਧਿਆਣਾ ਲੋਕਸਭਾ ਤੋਂ ਭਾਜਪਾ ਦੇ ਉਮੀਦਵਾਰ ਐਸ ਰਵਨੀਤ ਬਿੱਟੂ ਨੇ ਅੱਜ ਭਾਜਪਾ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਸ ਚਰਨਜੀਤ ਸਿੰਘ ਅਟਵਾਲ ਨਾਲ ਉਹਨਾਂ ਦੀ ਰਿਹਾਇਸ਼ ਲੁਧਿਆਣਾ ਵਿਖੇ ਸ਼ਿਸ਼ਟਾਚਾਰ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਨੇ ਲੁਧਿਆਣਾ ਦੇ ਲੋਕ ਸਭਾ ਚੋਣਾਂ ਦੇ ਹਾਲਾਤ ਬਾਰੇ ਚਰਚਾ ਕੀਤੀ ਅਤੇ ਪਾਰਟੀ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਲਈ ਸਹਿਮਤੀ ਪ੍ਰਗਟਾਈ। ਮੀਟਿੰਗ ਦੌਰਾਨ ਸ਼ ਇੰਦਰ ਇਕਬਾਲ ਸਿੰਘ ਅਟਵਾਲ ਵੀ ਹਾਜ਼ਰ ਸਨ।

Story You May Like