The Summer News
×
Tuesday, 18 June 2024

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਦੀ ਬੱਸ 'ਤੇ ਕਾਇਰਾਨਾ ਅੱਤਵਾਦੀ ਹਮਲੇ ਦੀ ਭਾਜਪਾ ਪ੍ਰਧਾਨ ਧੀਮਾਨ ਨੇ ਕੀਤੀ ਸਖ਼ਤ ਨਿਖੇਦੀ

ਲੁਧਿਆਣਾ 10 ਜੂਨ : ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਸਥਾਨਕ ਭਾਜਪਾ ਜ਼ਿਲ੍ਹਾ ਦਫ਼ਤਰ ਵਿਖੇ ਭਾਜਪਾ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜੰਮੂ-ਕਸ਼ਮੀਰ ਦੇ ਰਿਆਸੀ ਵਿਖੇ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਨਾਲ ਭਰੀ ਬੱਸ ‘ਤੇ ਅੱਤਵਾਦੀਆਂ ਵਲੋਂ ਕੀਤਾ ਕਾਇਰਾਨਾ ਹਮਲਾ ਬੇਹੱਦ ਨਿੰਦਣਯੋਗ ਹੈ। ਉਹਨੂੰ ਪਰਮਾਤਮਾ ਅੱਗੇ ਹਮਲੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਅਤੇ ਹਮਲੇ ਵਿੱਚ ਵਿੱਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਸਥਾਨ ਦੇਣ ਦੀ ਅਰਦਾਸ ਵੀ ਕੀਤੀ।ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਦੱਸਿਆ ਕਿ ਐਤਵਾਰ ਨੂੰ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਮਾਤਾ ਵੈਸ਼ਨੋ ਦੇਵੀ ਜਾ ਰਹੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ 'ਤੇ ਸ਼ੱਕੀ ਅੱਤਵਾਦੀਆਂ ਵੱਲੋਂ ਗੋਲੀਬਾਰੀ ਕਰਨ ਨਾਲ 10 ਲੋਕਾਂ ਦੀ ਮੌਤ ਹੋ ਗਈ ਅਤੇ 33 ਹੋਰ ਜ਼ਖ਼ਮੀ ਹੋ ਗਏ।ਭਾਜਪਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ


ਮੰਗ ਕੀਤੀ ਕਿ ਇਨ੍ਹਾਂ ਅੱਤਵਾਦੀਆਂ ਨੂੰ ਜਲਦ ਤੋਂ ਜਲਦ ਫੜ ਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸਰਦਾਰ ਨਰਿੰਦਰ ਸਿੰਘ ਮੱਲੀ, ਜ਼ਿਲ੍ਹਾ ਸਕੱਤਰ ਨਵਲ ਜੈਨ, ਸੀਨੀਅਰ ਭਾਜਪਾ ਆਗੂ ਕਮਾਂਡਰ ਬਲਬੀਰ ਸਿੰਘ, ਪ੍ਰੈੱਸ ਸਕੱਤਰ ਡਾ: ਸਤੀਸ਼ ਕੁਮਾਰ, ਦੀਪੂ ਸ਼ਰਮਾ ਆਦਿ ਹਾਜ਼ਰ ਸਨ

Story You May Like