The Summer News
×
Friday, 10 May 2024

ਗੁਲਜ਼ਾਰ ਗਰੁੱਪ ਵੱਲੋਂ ਖ਼ੂਨਦਾਨ ਕੈਂਪ ਦਾ ਆਯੋਜਨ

ਲੁਧਿਆਣਾ : ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ, ਖੰਨਾ ਲੁਧਿਆਣਾ ਦੇ ਵੱਲੋਂ ਐਨ ਐੱਸ ਐੱਸ ਵਿਭਾਗ ਦੇ ਸਹਿਯੋਗ ਨਾਲ ਮਾਨਵਤਾ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਖ਼ੂਨਦਾਨ ਕੈਂਪ ‘ਚ ਇੰਸਟੀਚਿਊਟ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ 113 ਯੂਨਿਟ ਖੂਨ ਦਾਨ ਕੀਤਾ। ਇਹ ਖ਼ੂਨਦਾਨ ਕੈਂਪ ਆਈ ਵੀ ਹਸਪਤਾਲ, ਖੰਨਾ ਦੇ ਸਹਿਯੋਗ ਨਾਲ ਕਰਵਾਇਆ ਗਿਆ । ਇਸ ਮੌਕੇ ਤੇ ਡਾਇਰੈਕਟਰ ਐਗਜ਼ੀਕਿਊਟਿਵ ਗੁਰਕੀਰਤ ਸਿੰਘ ਨੇ ਖੂਨ ਦਾਨ ਕਰਨ ਵਾਲੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਦੀ ਸ਼ਲਾਘਾ ਸ਼ਲਾਘਾ ਕਰਦੇ ਹੋਏ ਕਿਹਾ ਕਿ ਖੂਨ ਦਾਨ ਮਹਾਂ ਦਾਨ ਹੁੰਦਾ ਹੈ ਜੋ ਕਿ ਅਨਮੋਲ ਜ਼ਿੰਦਗੀ ਬਚਾਉਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਹੋਰਨਾ ਲੋਕਾਂ ਨੂੰ ਵੀ ਖੂਨ ਦਾਨ ਲਈ ਪ੍ਰੇਰਿਤ ਕਰਨ ਲਈ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਾਨਵਤਾ ਦੀ ਸੇਵਾ ਲਈ ਖੂਨ ਦਾਨ ਕਰਨ ਤੋਂ ਵੱਡਾ ਹੋਰ ਕੋਈ ਪਵਿੱਤਰ ਕੰਮ ਨਹੀਂ ਹੈ । ਉਨ੍ਹਾਂ ਵਿਦਿਆਰਥੀਆਂ ਦੁਆਰਾ ਮਾਨਵਤਾ ਲਈ ਕੀਤੀ ਕੋਸ਼ਿਸ਼ ਤੇ ਖੂਨ ਦਾਨ ਕਰਨ ਵਾਲਿਆਂ ਦੀ ਸ਼ਲਾਘਾ ਕੀਤੀ । ਇਸ ਮੌਕੇ ਤੇ ਕੈਂਪਸ ਡਾਇਰੈਕਟਰ ਡਾ. ਹਨੀ ਸ਼ਰਮਾ ਨੇ ਖ਼ੂਨਦਾਨੀ ਵਿਦਿਆਰਥੀਆਂ ਨੂੰ ਮਿਲਦੇ ਹੋਏ ਉਨ੍ਹਾਂ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ।


ਚੇਅਰਮੈਨ ਗੁਰਚਰਨ ਸਿੰਘ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਇਸ ਖੂਨ ਦਾਨ ਕੈਂਪ ਦਾ ਇੱਕ ਹੋਰ ਉਦੇਸ਼ ਵਿਦਿਆਰਥੀਆਂ ਨੂੰ ਖੂਨ ਦਾਨ ਦੇ ਫ਼ਾਇਦਿਆਂ ਤੋਂ ਜਾਣੂ ਕਰਵਾਉਣਾ ਵੀ ਹੈ ਤਾਂ ਜੋ ਉਹ ਅੱਗੋਂ ਵੀ ਖੂਨ ਦਾਨ ਕਰਨ ਤੇ ਆਪਣੇ ਦੋਸਤਾਂ ਤੇ ਰਿਸ਼ਤੇਦਾਰਾਂ ਨੂੰ ਵੀ ਖੂਨ ਦਾਨ ਕਰਨ ਲਈ ਪ੍ਰੇਰਿਤ ਕਰਨ । ਅਖੀਰ ਵਿਚ ਖ਼ੂਨਦਾਨੀਆਂ ਨੂੰ ਪ੍ਰੋਤਸਾਹਿਤ ਕਰਨ ਦੇ ਮੰਤਵ ਨਾਲ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਸੈਟੀਫੀਕੇਟ ਵੀ ਪ੍ਰਦਾਨ ਕੀਤੇ ਗਏ।

Story You May Like