The Summer News
×
Tuesday, 21 May 2024

24 ਨਵੰਬਰ ਨੂੰ ਬੀ.ਐੱਲ.ਓਜ਼. ਡੋਰ-ਟੂ-ਡੋਰ ਜਾ ਕੇ ਨੌਜਵਾਨਾਂ ਦੀਆਂ ਵੋਟਾਂ ਬਣਾਉਣਗੇ

ਬਟਾਲਾ, 22 ਨਵੰਬਰ  : ਡਾ. ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 27 ਅਕਤੂਬਰ 2023 ਤੋਂ ਸ਼ੁਰੂ ਹੋ ਗਿਆ ਹੈ ਜੋ 9 ਦਸੰਬਰ 2023 ਤੱਕ ਚੱਲੇਗਾ।


ਉਨਾਂ ਨੇ ਅੱਗੇ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਤਹਿਤ ਨਵੀਆਂ ਵੋਟਾਂ ਬਣਾਉਣ ਲਈ ਦਾਅਵੇ/ਇਤਰਾਜ਼ ਫਾਰਮ ਨੰਬਰ-6, ਵੋਟ ਕਟਵਾਉਣ ਲਈ ਫਾਰਮ ਨੰਬਰ-7, ਵੇਰਵਿਆਂ ਦੀ ਸੋਧ ਕਰਵਾਉਣ/ਰਿਹਾਇਸ਼ ਦੀ ਤਬਦੀਲੀ ਲਈ ਫਾਰਮ ਨੰਬਰ-8, ਬੂਥ ਲੈਵਲ ਅਫ਼ਸਰਾਂ, ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ, ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵੱਲੋਂ ਪ੍ਰਾਪਤ ਕੀਤੇ ਜਾ ਰਹੇ ਹਨ। 


ਜ਼ਿਲ੍ਹਾ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ 24 ਨਵੰਬਰ (ਸ਼ੁੱਕਰਵਾਰ) ਨੂੰ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ਉੱਪਰ ਬੀ.ਐੱਲ.ਓਜ਼. ਆਪਣੇ ਅਧਿਕਾਰ ਖੇਤਰ ਵਿੱਚ ਡੋਰ-ਟੂ-ਡੋਰ ਜਾ ਕੇ 18-19 ਸਾਲ ਉਮਰ ਦੇ ਨੌਜਵਾਨਾਂ ਦੀਆਂ ਵੋਟਾਂ ਬਣਾਉਣਗੇ। ਉਨ੍ਹਾਂ ਦੱਸਿਆ ਕਿ ਸਮੂਹ ਬੀ.ਐੱਲ.ਓਜ਼ ਵੱਲੋਂ ਬਿਨੈਕਾਰਾਂ ਪਾਸੋਂ ਫਾਰਮ ਪ੍ਰਾਪਤ ਕੀਤੇ ਜਾਣਗੇ ਤਾਂ ਜੋ ਕੋਈ ਵੀ ਵੋਟਰ ਆਪਣੀ ਵੋਟ ਬਣਾਉਣ ਦੇ ਹੱਕ ਤੋਂ ਵਾਂਝਾ ਨਾ ਰਹੇ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਵੋਟ ਜਰੂਰ ਬਣਵਾਉਣ।

Story You May Like