The Summer News
×
Tuesday, 21 May 2024

ਬਾਲੀਵੁੱਡ ਅਦਾਕਾਰ ਤੇ ਗਾਇਕ ਇਆਨ ਖਾਨ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਕੀਤਾ ਦੁੱਖ ਸਾਝਾ

ਮਾਨਸਾ, 23 ਫਰਵਰੀ: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਦੇ ਲਈ ਦੇਸ਼ ਦੇ ਕੋਨੇ-ਕੋਨੇ ਤੋਂ ਲੋਕ ਪਹੁੰਚਦੇ ਸ੍ਰੀਨਗਰ ਤੋਂ ਫਿਲਮੀ ਐਕਟਰ ਅਤੇ ਗਾਇਕ ਇਆਨ ਖਾਨ ਪਿੰਡ ਮੂਸਾ ਵਿਖੇ ਪਹੁੰਚੇ ਅਤੇ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਦੇ ਨਾਲ ਦੁੱਖ ਸਾਝਾ ਕੀਤਾ।


ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸਿੱਧੂ ਦੇ ਸਾਰੇ ਵਹੀਕਲਾਂ ਨੂੰ ਦਿਖਾਇਆ ਅਤੇ ਸਿੱਧੂ ਮੂਸੇਵਾਲਾ ਦੀ ਲਾਸਟ ਰਾਇਡ ਵਾਲੀ ਥਾਰ ਤੇ ਲੱਗੀਆ ਗੋਲੀਆਂ ਦੇ ਨਿਸ਼ਾਨ ਦਿਖਾਏ। ਜਿਸ ਨੂੰ ਦੇਖ ਕੇ ਇਆਨ ਖਾਨ ਭਾਵੁਕ ਹੋਏ ਅਤੇ ਉਨ੍ਹਾਂ ਨੇ ਸਰਕਾਰ ਤੋਂ ਸਿੱਧੂ ਨੂੰ ਕਤਲ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਅਤੇ ਉਨ੍ਹਾਂ ਨੂੰ ਫਾਂਸੀ ਦੇਣ ਦੀ ਵੀ ਮੰਗ ਕੀਤੀ ਹੈ। ਇਸ ਦੌਰਾਨ ਸਿੱਧੂ ਦੇ ਪਿਤਾ ਇਆਨ ਖਾਨ ਨੂੰ  ਮੁਸੇ ਵਾਲਾ ਦਾ ਮੂਸਾ ਜੱਟ ਵਾਲਾ ਟੈ੍ਕਟਰ ਵੀ ਦਿਖਾਇਆ ਅਤੇ ਉਨ੍ਹਾਂ ਨੇ ਕਿਹਾ ਕਿ ਸਿੱਧੂ ਮੂਸੇ ਵਾਲਾ ਇਕ ਅੱਛਾ ਇਨਸਾਨ ਸੀ ਅਤੇ ਉਨ੍ਹਾਂ ਦੇ ਗਾਣੇ ਏਦਾਂ ਹੀ ਉਸ ਨੇ ਪੂਰੀ ਦੁਨੀਆ ਵਿੱਚ ਚੱਲਦੇ ਰਹਿਣਗੇ ਤੇ ਸਿੱਧੂ ਹਰ ਕਿਸੇ ਨੂੰ ਆਪਣਾ ਬਣਾ ਲੈਂਦਾ ਸੀ ਅਤੇ ਅੱਜ ਦੁਨੀਆਂ ਦੇ ਹਰ ਕੋਨੇ ਵਿੱਚ ਬੱਚਾ ਬੱਚਾ ਸਿੱਧੂ ਮੂਸੇਵਾਲਾ ਨੂੰ ਪਿਆਰ ਕਰਦਾ ਹੈ ਅਤੇ ਉਸ ਨੂੰ ਯਾਦ ਕਰਦਾ ਰਹੇਗਾ। 


ਉਨ੍ਹਾਂ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਲੋਕਾਂ ਨੂੰ ਚੌਰਾਹੇ ਵਿੱਚ ਖੜਾ ਕਰ ਫਾਂਸੀ ਦੇਣ ਦੀ ਮੰਗ ਕੀਤੀ ਉਹਨਾਂ ਦੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਵੀ ਮੰਗ ਕੀਤੀ ਅਤੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੇ ਨਾਲ ਹਰ ਸਮੇਂ ਚਟਾਨ ਵਾਂਗ ਖੜੇ ਰਹਿਣਗੇ। ਉਨ੍ਹਾਂ ਵੱਲੋਂ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਜਲਦ ਹੀ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਉਨ੍ਹਾਂ ਕਿਹਾ ਕਿ ਉਹ ਇਸ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਹਰ ਸੂਬੇ ਤੱਕ ਪਹੁੰਚਾਉਣਗੇ ਤੇ ਇਨਸਾਫ ਦਿਵਾਉਣਗੇ। ਪਿੰਡ ਮੂਸਾ ਵਿਖੇ ਪਹੁੰਚੇ ਸਿੱਧੂ ਮੂਸੇ ਵਾਲਾ ਦੇ ਹਰ ਵਹੀਕਲ ਤੇ ਉਸਦੇ ਪਾਲਤੂ ਡੌਗੀ ਨਾਲ ਵੀ ਤਸਵੀਰਾਂ ਕਰਵਾਈਆਂ ਤੇ ਸਿੱਧੂ ਮੂਸੇਵਾਲਾ ਦੇ ਸਮਾਰਕ ਤੇ ਜਾ ਕੇ ਵੀ ਸਿੱਧੂ ਮੂਸੇਵਾਲਾ ਦੇ ਸਟੈਚੂ ਨਾਲ ਤਸਵੀਰਾਂ ਕਰਵਾਈਆ।

Story You May Like