The Summer News
×
Sunday, 12 May 2024

ਸਰਕਾਰੀ ਸਿਹਤ ਸੰਸਥਾਵਾਂ ਵਿਖੇ 18 ਤੋਂ 59 ਸਾਲ ਦੀ ਉਮਰ ਤੱਕ ਦੇ ਲੋਕਾਂ ਨੂੰ ਲਗਾਈ ਜਾਵੇਗੀ ਬੂਸਟਰ ਖੁਰਾਕ – ਡਾ. ਜਸਵਿੰਦਰ ਸਿੰਘ

ਮਾਨਸਾ 14 ਜੁਲਾਈ: ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮਕਸਦ ਨਾਲ ਸਿਹਤ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡਿਪਟੀ ਕਮਿਸ਼ਨਰ ਮਾਨਸਾ ਬਲਦੀਪ ਕੌਰ ਆਈ.ਏ.ਐਸ. ਦੀ ਯੋਗ ਅਗਵਾਈ ਹੇਠ 15 ਜੁਲਾਈ, 2022 ਨੂੰ ਜ਼ਿਲ੍ਹਾ ਮਾਨਸਾ ਵਿਖੇ 18 ਤੋਂ 59 ਸਾਲ ਦੀ ਉਮਰ ਵਾਲੇ ਵਿਅਕਤੀਆਂ ਨੂੰ ਕੋਵਿਡ 19 ਵੈਕਸੀਨ ਦੀ ਬੂਸਟਰ ਡੋਜ਼ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਬਿਲਕੁਲ ਮੁਫ਼ਤ ਲਗਾਈ ਜਾਵੇਗੀ।


ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਵੈਕਸੀਨ ਦੇ ਨਾਲ ਸਮੇਂ ਸਮੇਂ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਤਵੱਜੋ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ 18 ਤੋਂ 59 ਸਾਲ ਉਮਰ ਦੇ ਵਿਅਕਤੀ, ਜੋ ਦੂਜੀ ਖੁਰਾਕ ਪਹਿਲਾਂ ਲੈ ਚੁੱਕੇ ਹਨ, ਉਹ ਆਪਣੇ ਨੇੜੇ ਦੀ ਸਿਹਤ ਸੰਸਥਾ ਵਿੱਚ ਜਾ ਕੇ ਕੋਵਿਡ 19 ਦੀ ਇਹਤਿਆਤੀ ਖੁਰਾਕ ਜ਼ਰੂਰ ਲਗਵਾਉਣ, ਤਾਂ ਜੋ ਆਉਣ ਵਾਲੇ ਸਮੇਂ ਵਿਚ ਕਿਸੇ ਵੀ ਵਿਅਕਤੀ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਵਿਭਾਗ ਵੱਲੋਂ ਦੂਸਰੀ ਖੁਰਾਕ ਅਤੇ ਇਹਤਿਆਤੀ ਖੁਰਾਕ ਵਿਚਕਾਰਲੇ ਫਰਕ ਨੂੰ 9 ਮਹੀਨੇ ਤੋਂ ਘਟਾ ਕੇ 6 ਮਹੀਨੇ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੋਵਿਡ-19 ਵੈਕਸੀਨ ਕੈਂਪ ਸਾਰੇ ਕੰਮ ਵਾਲੇ ਦਿਨ ਨਾਨਕ ਮੱਲ ਧਰਮਸ਼ਾਲਾ ਨੇੜੇ ਰੇਲਵੇ ਸਟੇਸ਼ਨ ਮਾਨਸਾ ਵਿਖੇ ਲੱਗ ਰਿਹਾ ਹੈ। ਕੋਈ ਵੀ ਲਾਭਪਾਤਰੀ ਅਪਣਾ ਪਹਿਚਾਣ ਪੱਤਰ ਦਿਖਾ ਕੇ ਵੈਕਸ਼ੀਨੇਸ਼ਨ ਕਰਵਾ ਸਕਦਾ ਹੈ।


Story You May Like