The Summer News
×
Saturday, 18 May 2024

Breaking News: ਅੱ..ਤਵਾਦੀ ਪਰਮਜੀਤ ਸਿੰਘ ਢਾਡੀ ਏਅਰਪੋਰਟ ਤੋਂ ਗ੍ਰਿ/ਫਤਾਰ

ਅੰਮ੍ਰਿਤਸਰ: ਪੰਜਾਬ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਅੱਤਵਾਦੀ ਲਖਬੀਰ ਸਿੰਘ ਰੋਡੇ ਦੇ ਇੱਕ ਸਾਥੀ ਪਰਮਜੀਤ ਸਿੰਘ ਉਰਫ਼ ਢਾਡੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫਤਾਰੀ ਅੰਮ੍ਰਿਤਸਰ ਏਅਰਪੋਰਟ ਤੋਂ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦਿੱਤੀ। ਡੀ.ਜੀ.ਪੀ ਨੇ ਟਵੀਟ ਕਰਕੇ ਕਿਹਾ ਹੈ ਕਿ ਯੂ. ਦੇ. ਅੱਤਵਾਦੀ ਲਖਬੀਰ ਸਿੰਘ ਰੋਡੇ ਦੇ ਸਾਥੀ ਪਰਮਜੀਤ ਸਿੰਘ ਉਰਫ ਢਾਡੀ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਢਾਡੀ ਅੱਤਵਾਦੀ ਫੰਡਿੰਗ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਵੀ ਸ਼ਾਮਲ ਹੈ।


ਡੀ.ਜੀ.ਪੀ ਨੇ ਕਿਹਾ ਕਿ ਅੱਤਵਾਦੀ ਗਤੀਵਿਧੀਆਂ ਦਾ ਪਤਾ ਲਗਾਉਣ ਅਤੇ ਬੇਨਕਾਬ ਕਰਨ ਲਈ ਪੁਲਿਸ ਦੀ ਜਾਂਚ ਜਾਰੀ ਹੈ। ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਅੱਤਵਾਦੀ ਮਾਡਿਊਲ ਲਈ ਇਹ ਵੱਡਾ ਝਟਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਸੁਰੱਖਿਅਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Story You May Like