The Summer News
×
Saturday, 18 May 2024

Breaking: ਸਿੱਧੂ ਮੂਸੇਵਾਲਾ ਦੇ ਮਾਮਲੇ 'ਚ ਪੰਜਾਬ 'ਚ NIA ਦੀ ਵੱਡੀ ਛਾਪੇਮਾਰੀ

ਚੰਡੀਗੜ੍ਹ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਦੀ ਟੀਮ ਨੇ ਵੀਰਵਾਰ ਸਵੇਰੇ ਪੰਜਾਬ ਦੇ ਬਠਿੰਡਾ ਜ਼ਿਲੇ 'ਚ ਛਾਪੇਮਾਰੀ ਕੀਤੀ। ਦਰਅਸਲ NIA ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਾਂਚ ਤੇਜ਼ ਕਰ ਦਿੱਤੀ ਹੈ, ਇਸ ਸਬੰਧ ਵਿੱਚ ਅੱਜ ਟੀਮ ਬਠਿੰਡਾ ਗੈਂਗਸਟਰ ਹੈਰੀ ਮੌੜ ਦੇ ਘਰ ਪਹੁੰਚੀ।


ਸਵੇਰੇ ਕਰੀਬ 5 ਵਜੇ ਐਨਆਈਏ ਅਧਿਕਾਰੀਆਂ ਨੇ ਸਥਾਨਕ ਪੁਲਿਸ ਨਾਲ ਮਿਲ ਕੇ ਘਰ 'ਤੇ ਛਾਪਾ ਮਾਰਿਆ। ਪਤਾ ਲੱਗਾ ਹੈ ਕਿ ਉਕਤ ਛਾਪੇਮਾਰੀ ਸ਼ਾਮ ਕਰੀਬ 7 ਵਜੇ ਤੱਕ ਜਾਰੀ ਰਹੀ। ਹਰਿਆਣਾ ਦੇ ਸੋਨੀਪਤ 'ਚ ਟੀਮ ਨੇ ਮੁੱਖ ਦੋਸ਼ੀ ਲਾਰੇਂਸ ਬਿਸ਼ਨੋਈ ਦੇ ਸ਼ਾਰਪ ਸ਼ੂਟਰ ਅੰਕਿਤ ਸੇਰਸਾ ਅਤੇ ਪ੍ਰਿਅਵਰਤ ਫੌਜੀ ਦੇ ਘਰਾਂ 'ਤੇ ਵੀ ਛਾਪੇਮਾਰੀ ਕੀਤੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਐਨਆਈਏ ਨੇ ਦੋਵਾਂ ਦੇ ਘਰ ਛਾਪੇਮਾਰੀ ਕੀਤੀ ਸੀ।


ਦੱਸ ਦੇਈਏ ਕਿ ਅੰਕਿਤ ਸੇਰਸਾ ਸੋਨੀਪਤ ਦੇ ਪਿੰਡ ਸੇਰਸਾ ਦਾ ਰਹਿਣ ਵਾਲਾ ਹੈ, ਜਦਕਿ ਪ੍ਰਿਅਵਰਤ ਫੌਜੀ ਗੜ੍ਹੀ ਸਿਸਾਨਾ ਪਿੰਡ ਦਾ ਰਹਿਣ ਵਾਲਾ ਹੈ। ਐਨਆਈਏ ਅਧਿਕਾਰੀਆਂ ਨੇ ਸਥਾਨਕ ਪੁਲਿਸ ਨਾਲ ਮਿਲ ਕੇ ਦੋਵਾਂ ਪਰਿਵਾਰਾਂ ਤੋਂ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਦੇ ਘਰਾਂ ਦੀ ਤਲਾਸ਼ੀ ਲਈ।ਅਧਿਕਾਰੀਆਂ ਨੇ ਸਵੇਰੇ 5 ਵਜੇ ਤੋਂ ਸਵੇਰੇ 7 ਵਜੇ ਤੱਕ ਦੋਵਾਂ ਦੇ ਪਰਿਵਾਰਾਂ ਤੋਂ ਪੁੱਛਗਿੱਛ ਕੀਤੀ।

Story You May Like