The Summer News
×
Saturday, 18 May 2024

Breaking: ਪੰਜਾਬ 'ਚ ਵੱਡਾ ਐਨਕਾਊਂਟਰ, ਮਸ਼ਹੂਰ ਗੈਂਗਸਟਰ ਹਲਾਕ

ਅੰਮ੍ਰਿਤਸਰ : ਹੁਣੇ ਹੁਣੇ ਪੰਜਾਬ ਦੇ ਅੰਮ੍ਰਿਤਸਰ ਜ਼ਿਲੇ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਇੱਥੋਂ ਦੇ ਜੰਡਿਆਲਾ ਗੁਰੂ ਵਿਖੇ ਨਹਿਰ ਦੇ ਕੰਢੇ ਪੁਲੀਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਜਦਕਿ ਬਦਨਾਮ ਗੈਂਗਸਟਰ ਅੰਮ੍ਰਿਤਪਾਲ ਅਮਰੀ ਮਾਰਿਆ ਗਿਆ। ਮਾਰਿਆ ਗਿਆ ਗੈਂਗਸਟਰ ਤਿੰਨ ਕਤਲ ਕੇਸਾਂ ਵਿੱਚ ਲੋੜੀਂਦਾ ਸੀ। ਜਾਣਕਾਰੀ ਮੁਤਾਬਕ ਪੁਲਸ ਗੈਂਗਸਟਰ ਨੂੰ ਇਕ ਗੱਡੀ 'ਚ ਨਸ਼ੇ ਅਤੇ ਹਥਿਆਰ ਬਰਾਮਦ ਕਰਨ ਲਈ ਲਿਜਾ ਰਹੀ ਸੀ। ਇਸ ਦੌਰਾਨ ਗੈਂਗਸਟਰ ਨੇ ਹੱਥਕੜੀ ਲੈ ਕੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਸ ਦੀ ਬੰਦੂਕ 'ਚੋਂ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਅਤੇ ਗੈਂਗਸਟਰ ਅੰਮ੍ਰਿਤਪਾਲ ਅਮਰੀ ਮਾਰਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਅਮਰੀ ਨਸ਼ੇ ਦੀ ਸਪਲਾਈ ਕਰਦਾ ਸੀ, ਜੋ ਕਾਫੀ ਸਮੇਂ ਤੋਂ ਪੁਲਸ ਨੂੰ ਲੋੜੀਂਦਾ ਸੀ।

Story You May Like