The Summer News
×
Saturday, 18 May 2024

Breaking: ਸਾਬਕਾ ਭਾਜਪਾ ਵਿਧਾਇਕ ਤੇ ਉਸ ਦੇ ਪਤੀ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾ/ਰ

ਚੰਡੀਗੜ੍ਹ : ਫ਼ਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਦੀ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਨੂੰ ਵਿਜੀਲੈਂਸ ਵਿਭਾਗ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੂੰ ਫ਼ਿਰੋਜ਼ਪੁਰ ਵਿਜੀਲੈਂਸ ਵਿਭਾਗ ਨੇ ਫ਼ਿਰੋਜ਼ਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ।


ਜ਼ਿਕਰਯੋਗ ਹੈਕਿ ਪਿਛਲੇ ਕੁਝ ਸਮੇਂ ਤੋਂ ਸਤਿਕਾਰ ਕੌਰ ਅਤੇ ਉਸ ਦੇ ਪਤੀ ਖਿਲਾਫ ਫਿਰੋਜ਼ਪੁਰ ਵਿਜੀਲੈਂਸ ਕੋਲ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਸ਼ਿਕਾਇਤ ਚੱਲ ਰਹੀ ਸੀ, ਜਿਸ ਸਬੰਧੀ ਵਿਜੀਲੈਂਸ ਵਿਭਾਗ ਨੇ ਉਨ੍ਹਾਂ ਨੂੰ ਕਈ ਵਾਰ ਵਿਜੀਲੈਂਸ ਦਫਤਰ ਫਿਰੋਜ਼ਪੁਰ ਵਿਖੇ ਪੁੱਛਗਿੱਛ ਲਈ ਬੁਲਾਇਆ ਸੀ। ਅੱਜ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਰਨਣਯੋਗ ਹੈ ਕਿ ਇਸ ਵਾਰ ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਸਤਿਕਾਰ ਕੌਰ ਗਹਿਰੀ ਨੂੰ ਕਾਂਗਰਸ ਵੱਲੋਂ ਟਿਕਟ ਨਾ ਦਿੱਤੇ ਜਾਣ ਤੋਂ ਬਾਅਦ ਉਹ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਈ ਸੀ।

Story You May Like