The Summer News
×
Tuesday, 21 May 2024

Breaking: ਭਾਰਤ-ਪਾਕਿ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ

ਤਰਨਤਾਰਨ : ਜ਼ਿਲੇ ਅਧੀਨ ਪੈਂਦੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਬੀ.ਐੱਸ.ਐੱਫ. ਅਤੇ ਪੁਲਿਸ ਦੀ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਬੀਤੀ ਰਾਤ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸ ਦਾ ਵਜ਼ਨ 3 ਕਿਲੋ 700 ਗ੍ਰਾਮ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਖਾਲਦਾ ਵਿੱਚ ਬੀਓਪੀ ਰਾਜੋਕੇ ਅਧੀਨ ਪੈਂਦੇ ਇਲਾਕੇ ਵਿੱਚ ਬੀਐਸਐਫ ਅਤੇ ਪੰਜਾਬ ਪੁਲੀਸ ਦੇ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਇੱਕ ਪੈਕਟ ਹੈਰੋਇਨ ਬਰਾਮਦ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਡਵੀਜ਼ਨ ਭਿੱਖੀਵਿੰਡ ਦੇ ਡੀ.ਐਸ.ਪੀ. ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਅਤੇ ਬੀ.ਐਸ.ਐਫ ਦੀ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਸਰਪੰਚ ਮਹਿਤਾਬ ਸਿੰਘ ਪੁੱਤਰ ਬਾਜ ਸਿੰਘ ਵਾਸੀ ਰਾਜੋਆ ਦੇ ਖੇਤਾਂ ਵਿੱਚੋਂ 1 ਪੈਕਟ ਹੈਰੋਇਨ ਜਿਸ ਦਾ ਵਜ਼ਨ 3.7 ਕਿਲੋ ਹੈ, ਬਰਾਮਦ ਕੀਤਾ ਗਿਆ। ਇਸ ਪੈਕੇਟ ਨੂੰ ਖੋਲ੍ਹਣ 'ਤੇ ਉਸ 'ਚੋਂ 3 ਕਿਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਹੈਰੋਇਨ ਕਿਸੇ ਡਰੋਨ ਤੋਂ ਡਿੱਗੀ ਹੋ ਸਕਦੀ ਹੈ >ਇਸ ਸਬੰਧੀ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Story You May Like