The Summer News
×
Monday, 20 May 2024

Breaking: ਪਾਕਿਸਤਾਨੀ ਡਰੋਨ ਫਿਰ ਭਾਰਤੀ ਸਰਹੱਦ 'ਚ ਦਾਖਲ, BSF ਨੇ ਕੀਤਾ ਇਲਾਕਾ ਸੀਲ

ਤਰਨਤਾਰਨ : ਭਾਰਤ 'ਤੇ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਡਰੋਨ ਭੇਜਣ ਦੀਆਂ ਗਤੀਵਿਧੀਆਂ ਲਗਾਤਾਰ ਜਾਰੀ ਹਨ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਬੀਤੀ ਦੇਰ ਰਾਤ ਦੇਖਣ ਨੂੰ ਮਿਲੀ ਜਦੋਂ ਪਾਕਿਸਤਾਨੀ ਡਰੋਨ ਨੇ ਇਕ ਵਾਰ ਫਿਰ ਭਾਰਤੀ ਸਰਹੱਦ 'ਤੇ ਦਸਤਕ ਦਿੱਤੀ ਤਾਂ ਵਾਪਸੀ ਦੀ ਕੋਈ ਆਵਾਜ਼ ਸੁਣਾਈ ਨਹੀਂ ਦਿੱਤੀ।


ਸੂਤਰਾਂ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੇ ਭਾਰਤ-ਪਾਕਿ ਸਰਹੱਦ ਦੇ ਸੈਕਟਰ ਅਮਰਕੋਟ ਵਿਖੇ ਬੀ.ਓ.ਪੀ. ਰਾਜੋਕੇ ਰਾਹੀਂ ਸਵੇਰੇ 3.30 ਵਜੇ ਦੇ ਕਰੀਬ ਪਾਕਿਸਤਾਨੀ ਡਰੋਨ ਦੇ ਭਾਰਤੀ ਸਰਹੱਦ 'ਚ ਦਾਖ਼ਲ ਹੋਣ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ. ਕਿ 103 ਬਟਾਲੀਅਨ ਹਰਕਤ ਵਿੱਚ ਆਈ।


ਇਸ ਡਰੋਨ ਦੇ ਪਾਕਿਸਤਾਨ ਵੱਲ ਮੁੜਨ ਦੀ ਕੋਈ ਆਵਾਜ਼ ਨਹੀਂ ਸੁਣੀ ਗਈ। ਜ਼ਿਲ੍ਹੇ ਦੇ ਡੀ.ਐਸ.ਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਸੋਮਵਾਰ ਸਵੇਰੇ ਥਾਣਾ ਖਾਲੜਾ ਅਤੇ ਬੀ.ਐੱਸ.ਐੱਫ. ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।

Story You May Like