The Summer News
×
Saturday, 18 May 2024

Breaking: ਦਹਿਸ਼ਤ ਦੇ ਸਾਏ 'ਚ ਪੰਜਾਬੀ ਇੰਡਸਟਰੀ, ਇਸ ਗੀਤਕਾਰ ਨੂੰ ਮਿਲੀ ਜਾ.ਨੋਂ ਮਾ/ਰਨ ਦੀਆਂ ਧ/ਮਕੀਆਂ

ਚੰਡੀਗੜ੍ਹ : ਹੁਣੇ ਹੁਣੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੰਜਾਬੀ ਗੀਤਕਾਰ ਬੰਟੀ ਬੈਂਸ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਗੈਂਗਸਟਰ ਲੱਕੀ ਪਟਿਆਲ ਨੇ ਦਿੱਤੀ ਹੈ। ਦੱਸ ਦੇਈਏ ਕਿ ਬੰਟੀ ਬੈਂਸ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਰਹਿ ਚੁੱਕੇ ਹਨ। ਉਨ੍ਹਾਂ ਨੂੰ ਫਿਰੌਤੀ ਦੀ ਮੰਗ ਨੂੰ ਲੈ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।


ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਗੀਤਕਾਰ ਬੰਟੀ ਬੈਂਸ ਨੇ ਮੁਹਾਲੀ ਦੇ ਸੈਕਟਰ 79 ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਸੀ। ਉਸ ਦੇ ਜਾਣ ਤੋਂ ਬਾਅਦ ਹੀ ਤੇਜ਼ ਗੋਲੀਬਾਰੀ ਹੋਈ। ਬੰਟੀ ਬੈਂਸ ਉਥੋਂ ਚਲਾ ਗਿਆ ਸੀ, ਜਿਸ ਕਾਰਨ ਉਸ ਦਾ ਬਚਾਅ ਹੋ ਗਿਆ। ਫਿਲਹਾਲ ਬੰਟੀ ਬੈਂਸ ਸਾਹਮਣੇ ਨਹੀਂ ਹਨ। ਪੁਲੀਸ ਨੂੰ ਉਪਰੋਕਤ ਮਾਮਲੇ ਸਬੰਧੀ ਲਿਖਤੀ ਸ਼ਿਕਾਇਤ ਮਿਲੀ ਹੈ, ਜਿਸ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਗਾਇਕ ਸਿੱਧੂ ਮੂਸੇਵਾਲਾ ਦੀ ਵੀ ਸੜਕ ਵਿਚਕਾਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਹੁਣ ਉਨ੍ਹਾਂ ਦੇ ਮੈਨੇਜਰ ਬੰਟੀ ਬੈਂਸ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ।


ਇਨ੍ਹੀਂ ਦਿਨੀਂ ਪੰਜਾਬੀ ਫਿਲਮ ਅਤੇ ਮਿਊਜ਼ਿਕ ਇੰਡਸਟਰੀ 'ਚ ਦਹਿਸ਼ਤ ਦਾ ਮਾਹੌਲ ਹੈ। ਵੈਸੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੀ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਮਸ਼ਹੂਰ ਪੰਜਾਬੀ ਅਭਿਨੇਤਾ ਅਤੇ ਗਾਇਕ ਗਿੱਪੀ ਗਰੇਵਾਲ ਦੀ ਕੈਨੇਡਾ ਸਥਿਤ ਰਿਹਾਇਸ਼ 'ਤੇ ਫਾਇਰਿੰਗ ਕੀਤੀ ਗਈ। ਇਸ ਤੋਂ ਇਲਾਵਾ ਮਸ਼ਹੂਰ ਗਾਇਕ ਸਿੰਗਾ, ਬੱਬੂ ਮਾਨ ਆਦਿ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।


13-37-54288975111

Story You May Like