ਮੁੱਖ ਮੰਤਰੀ ਮਾਨ ਦਾ ਹਲਕਾ ਪੂਰਬੀ ਦੇ ਇਲਾਕਾ ਟਿੱਬਾ ਰੋਡ 'ਚ ਰੋਡ ਸ਼ੋਅ , ਪੱਪੀ ਨੂੰ ਵੋਟ ਪਾਉਣ ਦੀ ਕੀਤੀ ਅਪੀਲ
Breaking : ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟੀ, ਮਚਿਆ ਹੜਕੰਪ
ਤਰਨਤਾਰਨ: ਤਰਨਤਾਰਨ ਤੋਂ ਇੱਕ ਦਰਦਨਾਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇੱਥੋਂ ਦੀ ਚੇਲਾ ਕਲੋਨੀ ਨੇੜੇ ਖੇਤਾਂ ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟ ਗਈ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ ਕਰੀਬ 28 ਬੱਚੇ ਸਵਾਰ ਸਨ। ਖੁਸ਼ਕਿਸਮਤੀ ਨਾਲ ਬੱਚੇ ਵਾਲ-ਵਾਲ ਬਚ ਗਏ ਅਤੇ ਬੱਸ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ।
ਇਸ ਦੌਰਾਨ ਮੌਕੇ 'ਤੇ ਮੌਜੂਦ ਲੋਕਾਂ ਨੇ ਬੱਚਿਆਂ ਨੂੰ ਬੱਸ ਚੋਂ ਕੱਢ ਕੇ ਉਨ੍ਹਾਂ ਦੇ ਘਰ ਪਹੁੰਚਾਇਆ। ਦੱਸਿਆ ਜਾ ਰਿਹਾ ਹੈਕਿ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ। ਨਾਲ ਹੀ ਜਦੋਂ ਇਸ ਸਬੰਧੀ ਸਕੂਲ ਦੀ ਪ੍ਰਿੰਸੀਪਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਵੀ ਕੋਈ ਜਵਾਬ ਨਹੀਂ ਦਿੱਤਾ। ਦੱਸਿਆ ਗਿਆ ਹੈਕਿ ਸਕੂਲ ਵੱਲੋਂ ਉਥੇ ਪਾਲਿਸੀ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਸਨ ਅਤੇ ਹਾਦਸੇ ਦਾ ਸ਼ਿਕਾਰ ਹੋਈ ਬੱਸ ਦੇ ਬੀਮੇ ਅਤੇ ਫਿਟਨੈਸ ਆਦਿ ਦੀ ਮਿਆਦ ਵੀ ਖਤਮ ਹੋ ਚੁੱਕੀ ਸੀ।