The Summer News
×
Wednesday, 15 May 2024

ਬੁਢਲਾਡਾ ਦੀਆਂ ਦੋ ਧੀਆਂ ਨੇ 8ਵੀਂ ਕਲਾਸ ਦੇ ਨਤੀਜਿਆ ‘ਚ ਹਾਸਲ ਕੀਤਾ ਪਹਿਲਾਂ ਦੂਸਰਾ ਸਥਾਨ

ਮਾਨਸਾ, 29 ਅਪ੍ਰੈਲ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਕਲਾਸ ਦੇ ਐਲਾਨ ਕੀਤੇ ਗਏ ਨਤੀਜੇ ਵਜੋਂ ਇਸ ਵਾਰ ਫਿਰ ਮਾਨਸਾ ਜ਼ਿਲ੍ਹੇ ਦੀਆਂ ਦੋ ਧੀਆਂ ਨੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਮਾਨਸਾ ਜਿਲੇ ਦਾ ਨਾਮ ਰੋਸ਼ਨ ਕਰ ਦਿੱਤਾ ਹੈ। ਇਹ ਦੋਨੋਂ ਧੀਆਂ ਸਰਕਾਰੀ ਕੰਨਿਆ ਸੀਨੀਅਰ ਸਕੈਡਰੀ ਸਕੂਲ ਬੁਢਲਾਡਾ ਦੀਆਂ ਵਿਦਿਆਰਥਣਾਂ ਹਨ। ਜਿਨ੍ਹਾਂ ਨੇ ਪੰਜਾਬ ਦੇ ਵਿਚੋਂ ਟੌਪ ਕੀਤਾ ਹੈ।


ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਇਸ ਵਾਰ ਫਿਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨ ਕੀਤੇ ਗਏ 8ਵੀ ਕਲਾਸ ਦੇ ਨਤੀਜਿਆ ਵਿਚੋ ਬਾਜ਼ੀ ਮਾਰ ਲਈ ਹੈ। ਸਰਕਾਰੀ ਕੰਨਿਆ ਸੀਨੀਅਰ ਸਕੈਡਰੀ ਸਕੂਲ ਬੁਢਲਾਡਾ ਦੀਆਂ ਦੋ ਵਿਦਿਆਰਥਣਾਂ ਨੇ ਪਹਿਲਾ ਅਤੇ ਦੂਸਰਾ ਸਥਾਨ ਪੰਜਾਬ ਦੇ ਵਿੱਚੋਂ ਹਾਸਲ ਕੀਤਾ ਹੈ। ਲਵਪ੍ਰੀਤ ਕੌਰ 600/600 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਤੇ ਗੁਰਅੰਕਿਤ ਕੌਰ 600/600 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਪਹਿਲਾ ਸਥਾਨ ਹਾਸਲ ਕਰਨ ਵਾਲੀ ਲਵਪ੍ਰੀਤ ਕੌਰ ਨੇ ਕਿਹਾ ਕਿ ਉਸ ਨੂੰ ਬਹੁਤ ਖੁਸ਼ੀ ਹੈ ਕਿ ਉਸਨੇ ਪੰਜਾਬ ਦੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਉਸ ਦਾ ਸੁਪਨਾ ਡਾਕਟਰ ਬਣਨ ਦਾ ਹੈ ਤੇ ਲੋਕ ਸੇਵਾ ਕਰੇਗੀ।


ਦੂਸਰਾ ਸਥਾਨ ਹਾਸਲ ਕਰਨ ਵਾਲੀ ਗੁਰਅੰਕਿਤ ਕੌਰ ਦਾ ਸੁਪਨਾ ਵੀ ਡਾਕਟਰ ਬਣਦਾ ਹੈ। ਗੁਰਅੰਕਿਤ ਕੌਰ ਨੇ ਕਿਹਾ ਕਿ ਉਸ ਨੂੰ ਬਹੁਤ ਜ਼ਿਆਦਾ ਖੁਸ਼ੀ ਹੈ ਕਿ ਉਸਨੇ ਪੰਜਾਬ ਦੇ ਵਿਚੋਂ ਦੂਸਰਾ ਸਥਾਨ ਹਾਸਲ ਕਰਕੇ ਆਪਣੇ ਜ਼ਿਲ੍ਹੇ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ।

Story You May Like