The Summer News
×
Monday, 20 May 2024

ਖੰਨਾ ਵਿਖੇ ਧਾਗਾ ਫੈਕਟਰੀ ਦੀ ਬੱਸ ਹੋਈ ਹਾ+ਦ+ਸਾ+ਗ੍ਰਸਤ, 15 ਦੇ ਕਰੀਬ ਔਰਤਾਂ ਹੋਈਆਂ ਜ਼+ਖ਼+ਮੀ

ਖੰਨਾ : ਇਥੇ ਧਾਗਾ ਫੈਕਟਰੀ ਦੀ ਇਕ ਬੱਸ ਹਾਦਸਾ+ਗ੍ਰਸਤ ਹੋ ਗਈ । ਬੱਸ ਵਿਚ 25 ਦੇ ਕਰੀਬ ਔਰਤਾਂ ਸਵਾਰ ਸਨ। ਸੂਤਰਾਂ ਮੁਤਾਬਕ ਦੱਸਿਆਂ ਜਾ ਰਿਹਾ ਹੈ ਕਿ ਇਹਨਾਂ ਚੋਂ ਕਰੀਬ 15 ਔਰਤਾਂ ਦੇ ਸੱ.ਟਾਂ ਲੱਗੀਆਂ,ਅਤੇ ਇੱਕ ਨੌਜਵਾਨ ਵੀ ਗੰਭੀਰ ਜ.ਖ਼.ਮੀ ਹੋਇਆ। ਦੱਸ ਦੇਈਏ ਕਿ ਬੱਸ ਨੂੰ ਪਿੱਛੇ ਤੋਂ ਇੱਕ ਟਰੱਕ ਨੇ ਟੱਕਰ ਮਾਰੀ। ਵੱਡਾ ਬਚਾਅ ਇਹ ਰਿਹਾ ਕਿ ਜਦੋਂ ਹਾ.ਦ.ਸਾ ਹੋਇਆ ਤਾਂ ਬੱਸ ਪੁਲ ਦੇ ਉਪਰ ਸੀ। ਡਰਾਈਵਰ ਨੇ ਮੁਸ਼ਕਲ ਨਾਲ ਬੱਸ ਕੰਟਰੋਲ ਕੀਤੀ। ਇਹ ਪੁਲ ਤੋਂ ਥੱਲੇ ਵੀ ਡਿੱਗ ਸਕਦੀ ਸੀ। ਜ.ਖ.ਮੀਆਂ ਨੂੰ ਸਰਕਾਰੀ ਹਸਪਤਾਲ ਖੰਨਾ ਦਾਖ਼ਲ ਕਰਾਇਆ ਗਿਆ।


ਜਾਣਕਾਰੀ ਅਨੁਸਾਰ ਪਾਇਲ ਵਿਖੇ ਧਾਗਾ ਫੈਕਟਰੀ 'ਚ ਰੋਜ਼ਾਨਾ ਦੀ ਤਰ੍ਹਾਂ ਕੰਮ ਕਰਨ ਲਈ ਇਹ ਔਰਤਾਂ ਫੈਕਟਰੀ ਦੀ ਬੱਸ ਵਿਚ ਜਾ ਰਹੀਆਂ ਸਨ। ਜਿਵੇਂ ਹੀ ਇਹ ਬੱਸ ਖੰਨਾ ਜੀ ਟੀ ਰੋਡ ਉਪਰ ਗੁਰਦੁਆਰਾ ਕਲਗੀਧਰ ਸਾਹਿਬ ਸਾਹਮਣੇ ਪੁੱਜੀ ਤਾਂ ਪਿੱਛੇ ਤੋਂ ਟਰੱਕ ਨੇ ਟੱਕਰ ਮਾਰੀ। ਟਰੱਕ ਦੀ ਟੱਕਰ ਮਗਰੋਂ ਬੱਸ ਬੇ.ਕਾਬੂ ਹੋ ਗਈ ਸੀ ਜਿਸਨੂੰ ਡਰਾਈਵਰ ਨੇ ਮੁਸ਼ਕਲ ਨਾਲ ਕੰਟਰੋਲ ਕੀਤਾ। ਜਾਣਕਾਰੀ ਮੁਤਾਬਕ ਰਾਹਗੀਰਾਂ ਨੇ ਜ.ਖ.ਮੀਆਂ ਨੂੰ ਨੇੜੇ ਹੀ ਸਰਕਾਰੀ ਹਸਪਤਾਲ ਦਾਖਲ ਕਰਾਇਆ।


ਹਾਦਸੇ ਮਗਰੋਂ ਟਰੱਕ ਵਾਲਾ ਫ਼ਰਾਰ ਹੋ ਗਿਆ। ਸਰਕਾਰੀ ਹਸਪਤਾਲ ਵਿਖੇ ਜੇਰੇ ਇਲਾਜ ਅਨੀਤਾ ਨੇ ਕਿਹਾ ਕਿ ਉਹ ਬੱਸ ਚ ਬੈਠੀ ਸੀ ਤਾਂ ਪਿੱਛੇ ਤੋਂ ਕਿਸੇ ਵਾਹਨ ਨੇ ਟੱਕਰ ਮਾਰੀ। ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੂੰ ਕੁੱਝ ਪਤਾ ਨਹੀਂ ਲੱਗਿਆ। ਰਾਹੁਲ ਨੇ ਕਿਹਾ ਕਿ ਹਾ.ਦ.ਸੇ ਦੌਰਾਨ ਓਹਨਾਂ ਦੀ ਬੱਸ ਪੁਲ ਦੇ ਉਪਰ ਜਾ ਰਹੀ ਸੀ। ਜਿਸਨੂੰ ਡਰਾਈਵਰ ਨੇ ਕੰਟਰੋਲ ਕਰ ਲਿਆ। ਜੇਕਰ ਬੱਸ ਪੁਲ ਥੱਲੇ ਡਿੱਗ ਜਾਂਦੀ ਤਾਂ ਬਹੁਤ ਨੁਕਸਾਨ ਹੋ ਜਾਣਾ ਸੀ।

Story You May Like