The Summer News
×
Tuesday, 29 April 2025

10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ

ਜਲੰਧਰ: ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 10 ਜੁਲਾਈ ਨੂੰ ਹੋਵੇਗੀ। ਚੋਣ ਕਮਿਸ਼ਨ ਨੇ ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਸ਼ੀਤਲ ਅੰਗੁਰਾਲ ਵਲੋਂ ਅਸਤੀਫ਼ਾ ਦੇ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ, ਜਿਸ ਕਾਰਨ ਜ਼ਿਮਨੀ ਚੋਣ ਕਰਵਾਈ ਜਾ ਰਹੀ ਹੈ। ਇਸ ਦੇ ਨਾਲ ਬਿਹਾਰ, ਪੱਛਮੀ ਬੰਗਾਲ, ਤਾਮਿਲਨਾਡੂ, ਮੱਧ ਪ੍ਰਦੇਸ਼, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ 13 ਵਿਧਾਨ ਸਭਾ ਹਲਕਿਆਂ ਵਿਚ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ। 21 ਤੋਂ 24 ਜੂਨ ਤਕ ਕਾਗਜ਼ ਭਰੇ ਜਾ ਸਕਣਗੇ। 10 ਜੁਲਾਈ ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ ਨੂੰ ਗਿਣਤੀ ਕੀਤੀ ਜਾਵੇਗੀ।

Story You May Like