The Summer News
×
Monday, 20 May 2024

ਸੀ.ਜੇ.ਐਮ. ਮਾਨੀ ਅਰੋੜਾ ਨੇ ਹੜ੍ਹ ਪੀੜਤਾਂ ਨਾਲ ਕੀਤੀ ਮੁਲਾਕਾਤ

ਪਟਿਆਲਾ, 24 ਜੁਲਾਈ: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰੁਪਿੰਦਰਜੀਤ ਚਾਹਲ ਦੀ ਰਹਿਨੁਮਾਈ ਹੇਠ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਨਵਤਾ ਭਲਾਈ ਚੈਰੀਟੇਬਲ ਸੁਸਾਇਟੀ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਇੰਚਾਰਜ, ਡਿਸਪੈਂਸਰੀ ਬਿਸ਼ਨ ਨਗਰ ਪਟਿਆਲਾ ਡਾ. ਪ੍ਰਨੀਤ ਵੱਲੋਂ ਮਰੀਜ਼ਾਂ ਦਾ ਮੈਡੀਕਲ ਚੈੱਕ ਅੱਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਜ਼ਰੂਰੀ ਦਵਾਈਆਂ ਵੰਡੀਆਂ ਗਈਆਂ।ਇਸ ਦੇ ਨਾਲ ਉਥੇ ਹਾਜ਼ਰ ਲਗਭਗ 100 ਔਰਤਾਂ ਨੂੰ 1500 ਸੈਨੇਟਰੀ ਪੈਡ ਵੀ ਵੰਡੇ ਗਏ।


ਇਸ ਮੌਕੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੈਡਮ ਮਾਨੀ ਅਰੋੜਾ ਵੱਲੋਂ ਸ਼੍ਰੀ ਚੰਦ ਕਲੋਨੀ ਦੇ ਹੜ੍ਹ ਪੀੜਤਾਂ ਨਾਲ ਮੁਲਾਕਾਤ ਕੀਤੀ ਗਈ। ਸੀ.ਜੇ.ਐਮ. ਮਾਨੀ ਅਰੋੜਾ ਨੇ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਪੀੜਿਤ ਪਰਿਵਾਰਾਂ ਦੀ ਹਰ ਸਮੇਂ ਮਦਦ ਕਰਨ ਲਈ ਤਿਆਰ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਮਾਜਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਗਈ ਕਿ ਇਸ ਔਖੀ ਘੜੀ ਵਿੱਚ ਜ਼ਰੂਰਤਮੰਦ ਲੋਕਾਂ ਦੀ ਹਰ ਸੰਭਵ ਮਦਦ ਕਰਨ। ਇਸ ਦੌਰਾਨ ਉਨ੍ਹਾਂ ਵੱਲੋਂ ਹਾਜ਼ਰੀਨ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਮਿਤੀ 9 ਸਤੰਬਰ 2023 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਵੀ ਜਾਣਕਾਰੀ ਦਿੱਤੀ ਗਈ।


ਇਸ ਮੌਕੇ  ਮਾਨਵਤਾ ਭਲਾਈ ਚੈਰੀਟੇਬਲ ਸੁਸਾਇਟੀ ਦੇ ਚੇਅਰਮੈਨ ਸ੍ਰੀ ਅਮਨਿੰਦਰ ਸਿੰਘ ਅਤੇ ਸ੍ਰੀ ਰਾਜੇਸ਼ ਮਿੱਤਲ, ਪੀ ਐੱਲ ਵੀ ਹਾਜ਼ਰ ਸਨ।  ਇਸ ਰਿਲੀਫ ਕੈਂਪ ਵਿੱਚ ਮੈਡਮ ਰਵਿੰਦਰ ਕੋਰ ਜੱਸਰ, ਪੈਨਲ ਐਡਵੋਕੇਟ ਨੇ ਵੀ ਭਾਗ ਲਿਆ।

Story You May Like