The Summer News
×
Monday, 20 May 2024

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕੈਨੇਡਾ 'ਚ ਮ੍ਰਿਤ/ਕ ਹੋਏ ਖੇੜਕੀ ਦੇ ਗੁਰਵਿੰਦਰ ਸਿੰਘ ਦੇ ਮਾਪਿਆਂ ਨਾਲ ਦੁੱਖ ਸਾਂਝਾ

ਪਟਿਆਲਾ/ਸਮਾਣਾ, 13 ਅਕਤੂਬਰ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਪਿੰਡ ਖੇੜਕੀ ਦੇ ਨੌਜਵਾਨ ਗੁਰਵਿੰਦਰ ਸਿੰਘ ਦੀ ਬੀਤੇ ਦਿਨੀਂ ਕੈਨੇਡਾ ਵਿਖੇ ਹੋਈ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਨ ਪਿੰਡ ਖੇੜਕੀ ਵਿਖੇ ਦੁਖੀ ਪਰਿਵਾਰ ਕੋਲ ਪੁੱਜੇ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਨੌਜਵਾਨ ਦਾ ਇਸ ਤਰ੍ਹਾਂ ਬੇਵਕਤੀ ਅਕਾਲ ਚਲਾਣਾ ਮਾਪਿਆਂ ਲਈ ਬਹੁਤ ਦੁੱਖਦਾਈ ਅਤੇ ਇਹ ਇੱਕ ਨਾ ਪੂਰਿਆ ਜਾਣ ਵਾਲਾ ਘਾਟਾ ਹੈ।

 

ਗੁਰਵਿੰਦਰ ਸਿੰਘ ਦੇ ਪਿਤਾ ਜਰਨੈਲ ਸਿੰਘ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਦਾ ਇਜ਼ਹਾਰ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ ਤਾਂ ਕਿ ਸਾਡੇ ਨੌਜਵਾਨਾਂ ਨੂੰ ਰੋਜ਼ਗਾਰ ਤੇ ਉਚੇਰੀ ਸਿੱਖਿਆ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ।

 

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਪਣੀ ਸਰਕਾਰ ਦੇ ਕੇਵਲ ਡੇਢ ਸਾਲ ਦੇ ਅਰਸੇ ਦੌਰਾਨ ਹੀ 37 ਹਜਾਰ ਤੋਂ ਵਧੇਰੇ ਨੌਜਵਾਨਾਂ ਨੂੰ ਮੈਰਿਟ ਦੇ ਅਧਾਰ 'ਤੇ ਸਰਕਾਰੀ ਨੌਕਰੀਆਂ ਦੇ ਚੁੱਕੇ ਹਨ। ਇਸ ਤੋਂ ਬਿਨ੍ਹਾਂ ਸੂਬੇ ਵਿੱਚ ਸਿੱਖਿਆ ਨੂੰ ਤਰਜੀਹ ਦਿੰਦੇ ਹੋਏ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਵੀ ਇਤਿਹਾਸਕ ਹੈ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Story You May Like