The Summer News
×
Monday, 20 May 2024

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ 1 ਜੂਨ (ਸੰਦੀਪ ਸ਼ਰਮਾ) ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਮੱਥਾ ਟੇਕਣ ਲਈ ਪਹੁੰਚੇ ਅਤੇ ਪੰਗਤ ਵਿਚ ਬੈਠ ਕੇ ਲੰਗਰ ਛਕਿਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਤੇ ਭਰੋਸਾ ਪ੍ਰਗਟ ਕਰਦੇ ਹੋਏ ਵੱਡੀ ਜਿੰਮੇਵਾਰੀ ਸੋਂਪੀ ਹੈ।


ਉਨ੍ਹਾਂ ਨੇ ਕਿਹਾ ਕਿ ਉਹ ਪੂਰੀ ਇਮਾਨਦਾਰੀ, ਮਿਹਨਤ, ਲਗਨ ਨਾਲ ਆਪਣੀ ਜਿੰਮੇਵਾਰੀ ਨਿਭਾਉਣਗੇ। ਸੂਬੇ ਦੇ ਲੋਕਾਂ ਦੀ ਭਲਾਈ ਲਈ ਦਿਨ ਰਾਤ ਹੋਰ ਮਿਹਨਤ ਕਰਨਗੇ। ਕੈਬਨਿਟ ਮੰਤਰੀ ਖੁੱਡੀਆਂ ਨੇ ਕਿਹਾ ਕਿ ਅੱਜ ਪੰਜਾਬ ਸਰਕਾਰ ਵਿੱਚ ਮਿਲੀ ਵੱਡੀ ਜਿੰਮੇਵਾਰੀ ਦੀ ਸੁਰੂਆਤ ਕਰਨ ਤੋ ਪਹਿਲਾ ਉਹ ਗੁਰੂ ਘਰ ਤੋਂ ਆਸ਼ੀਰਵਾਦ ਲੈਣ ਲਈ ਤਖਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ ਹਨ, ਕੀਰਤਨ ਵੀ ਸਰਵਣ ਕੀਤਾ ਹੈ। ਗੁਰਦੁਆਰਾ ਦੁਮਾਲਾ ਸਾਹਿਬ ਵਿੱਚ ਮੱਥਾ ਟੇਕਿਆ ਹੈ, ਇੱਥੇ ਆ ਕੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ।


ਉਨ੍ਹਾਂ ਨੇ ਕਿਹਾ ਕਿ ਗੁਰੂ ਸਹਿਬਾਨ ਦਾ ਆਸ਼ੀਰਵਾਦ ਲੈਣ ਉਪਰੰਤ ਪੰਜਾਬ ਕੈਬਨਿਟ ਦੇ ਵਜੀਰ ਵਜੋਂ ਆਪਣੀ ਜਿੰਮੇਵਾਰੀ ਸੁਰੂ ਕਰ ਰਿਹਾ ਹਾਂ। ਜੋ ਜਿੰਮੇਵਾਰੀ ਮਿਲੀ ਹੈ, ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਗੇ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਿਰੰਤਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਐਸ.ਐਸ.ਪੀ ਵਿਵੇਕਸ਼ੀਲ ਸੋਨੀ, ਡੀ.ਐਸ.ਪੀ ਅਜੇ ਸਿੰਘ ਵੀ ਹਾਜ਼ਰ ਸਨ।

Story You May Like