The Summer News
×
Sunday, 12 May 2024

ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਕੀਤਾ ਉਦਘਾਟਨ


ਜੰਡਿਆਲਾ ਗੁਰੂ- ਆਮ ਆਦਮੀ ਪਾਰਟੀ ਵੱਲੋਂ ਸਕੂਲ ਆਫ ਐਮੀਨੇਸਨ ਪ੍ਰੋਗਰਾਮ ਤਹਿਤ ਅੱਜ ਪੰਜਾਬ ਵਿੱਚ ਦਿੱਲੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਲੁਧਿਆਣਾ ਤੋਂ ਲਾਈਵ ਦੀ ਸ਼ੁਰੂਆਤ ਕੀਤੀ ਗਈ। ਇਸੇ ਤਰ੍ਹਾਂ ਹੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਜੰਡਿਆਲਾ ਗੁਰੂ ਦੇ ਸਕੂਲ ਆਫ ਐਮੀਨਸ ਫਾਰ ਗਰਲਜ ਵਿਖੇ ਉਦਘਾਟਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਅੱਜ ਪੂਰੇ ਪੰਜਾਬ ਲਈ ਬੜੀ ਖੁਸ਼ੀ ਦੀ ਗੱਲ ਹੈ ਕਿ ਸਿਖਿਆ ਖੇਤਰ ਵਿੱਚ ਪੰਜਾਬ ਬੜੀ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਉਹਨਾਂ ਕਿਹਾ ਕਿ ਜਿਥੇ ਪੂਰੇ ਪੰਜਾਬ ਨੂੰ ਮਾਣ ਹੈ ਉਥੇ ਜੰਡਿਆਲਾ ਗੁਰੂ ਨੂੰ ਇਸ ਗੱਲ ਦਾ ਮਾਣ ਹਾਸਲ ਹੈ ਕਿ ਇਥੋਂ ਦੇ ਗਰਲਜ ਸਕੂਲ ਨੂੰ ਐਮੀਨਸ ਸਕੂਲ ਬਨਾਉਣ ਦਾ ਮਾਣ ਹਾਸਲ ਹੋਇਆ ਹੈ। ਉਹਨਾਂ ਕਿਹਾ ਸਿਖਿਆ ਦੇ ਖੇਤਰ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਰਕਾਰੀ ਸਕੂਲਾਂ ਦੀਆਂ ਬਿਲਡਿਗਾਂ ਵਧੀਆ ਢੰਗ ਨਾਲ ਬਣਾਈਆਂ ਜਾ ਰਹੀਆਂ ਹਨ ਅਤੇ ਵਧੀਆ ਤਜਰਬੇਕਾਰ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਨੇ ਮੰਤਰੀ ਹਰਭਜਨ ਸਿੰਘ ਈ ਟੀ ਓ ਦਾ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

Story You May Like