The Summer News
×
Monday, 20 May 2024

ਯੁਵਕ ਸੇਵਾਵਾਂ ਕਲੱਬਾਂ ਨੂੰ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕਰਨ ਲਈ ਅਰਜ਼ੀਆਂ ਦੀ ਮੰਗ : ਡਿਪਟੀ ਕਮਿਸ਼ਨਰ

ਪਟਿਆਲਾ, 8 ਦਸੰਬਰ: ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਸੇਵਾਵਾਂ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਅਤੇ  ਰੰਗਲਾ ਪੰਜਾਬ ਸਿਰਜਣ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਅਧਾਰ 'ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ 'ਚੋਂ ਅਰਜ਼ੀਆਂ ਦੀ ਮੰਗ 15 ਦਸੰਬਰ 2023 ਤੱਕ ਕੀਤੀ ਗਈ ਹੈ।


ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜਿਲ੍ਹੇ ਦੇ ਯੁਵਕ ਸੇਵਾਵਾਂ ਕਲੱਬਾਂ ਵੱਲੋਂ ਆਪਣੀਆਂ ਅਰਜ਼ੀਆਂ ਦੇ ਨਾਲ ਕਲੱਬ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀਆਂ ਫੋਟੋਆਂ ਅਤੇ ਅਖਬਾਰਾਂ ਦੀਆਂ ਕਾਤਰਾਂ ਨੱਥੀ ਕੀਤੀਆਂ ਜਾਣ ਤਾਂ ਜੋ ਵਧੀਆ ਕੰਮ ਕਰਨ ਵਾਲੀਆਂ ਜ਼ਿਲ੍ਹੇ ਭਰ 'ਚੋਂ  ਯੁਵਕ ਸੇਵਾਵਾਂ ਕਲੱਬਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਖੇਡਾਂ ਦਾ ਸਮਾਨ, ਯੁਵਕ ਗਤੀਵਿਧੀਆਂ ਲਈ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕੀਤੀ ਜਾ ਸਕੇ।


ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਚੋਂ ਯੋਗ ਯੁਵਕ ਸੇਵਾਵਾਂ ਕਲੱਬਾਂ ਦੀ ਚੋਣ ਜ਼ਿਲ੍ਹਾ ਪੱਧਰ ਤੇ ਬਣਾਈ ਗਈ ਕਮੇਟੀ ਵੱਲੋਂ ਕੀਤੀ ਜਾਵੇਗੀ। ਯੁਵਕ ਸੇਵਾਵਾਂ ਕਲੱਬਾਂ ਵੱਲੋਂ ਇਹ ਅਰਜ਼ੀਆਂ/ਫਾਈਲਾਂ  ਸਹਾਇਕ ਡਾਇਰੈਕਟਰ, ਯੁਵਕ ਸੇਵਾਵਾ ਦੇ  ਦਫਤਰ ਵਿਖੇ ਜਮ੍ਹਾ ਕਰਵਾਈਆਂ ਜਾ ਸਕਦੀਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ 9417306371 'ਤੇ ਸੰਪਰਕ ਕੀਤਾ ਜਾ ਸਕਦਾ ਹੈ।

Story You May Like