The Summer News
×
Wednesday, 15 May 2024

ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਦਾ ਮਾਮਲਾ: ਹੁਣ ਤਿਆਰੀ 'ਚ SIT

ਚੰਡੀਗੜ੍ਹ : ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਜੇਲ੍ਹ ਇੰਟਰਵਿਊ ਦੇ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਐਸਆਈਟੀ ਨੇ ਇਸ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਐਸਆਈਟੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਲਾਰੇਂਸ ਦੀ ਕਿਸ ਜੇਲ੍ਹ ਵਿੱਚ ਇੰਟਰਵਿਊ ਹੋਈ ਸੀ।


ਐਸਆਈਟੀ ਇਸ ਸਬੰਧੀ ਰਾਜਸਥਾਨ ਜਾਣ ਦੀ ਤਿਆਰੀ ਕਰ ਰਹੀ ਹੈ ਕਿਉਂਕਿ ਗੈਂਗਸਟਰ ਪਹਿਲਾਂ ਉੱਥੇ ਦੀ ਜੇਲ੍ਹ ਵਿੱਚ ਸੀ। ਇਸ ਕਾਰਨ ਰਾਜਸਥਾਨ ਦੇ ਜੇਲ੍ਹ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ 10 ਜਨਵਰੀ ਨੂੰ ਤੈਅ ਕੀਤੀ ਗਈ ਹੈ।


ਜ਼ਿਕਰਯੋਗ ਹੈ ਕਿ 2023 'ਚ ਜੇਲ 'ਚੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਪ੍ਰਸਾਰਿਤ ਹੋਇਆ ਸੀ ਅਤੇ ਇਸ ਨੂੰ ਲੈ ਕੇ ਪੰਜਾਬ ਪੁਲਸ 'ਤੇ ਸਵਾਲ ਉਠਾਏ ਜਾ ਰਹੇ ਸਨ। ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਸੀ ਕਿ ਇਹ ਇੰਟਰਵਿਊ ਪੰਜਾਬ ਦੀ ਜੇਲ੍ਹ ਵਿੱਚ ਨਹੀਂ ਹੋਈ।


ਇਸ ਮਾਮਲੇ ਦੀ ਜਾਂਚ ਲਈ ਐਸ.ਆਈ.ਟੀ. ਇਸ ਬਾਰੇ ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਉੱਚ ਸੁਰੱਖਿਆ ਵਾਲੀ ਬਠਿੰਡਾ ਜੇਲ੍ਹ ਵਿੱਚ ਕੈਦੀਆਂ ਨੂੰ ਪੂਰੀ ਨਿਗਰਾਨੀ ਹੇਠ ਰੱਖਿਆ ਗਿਆ ਹੈ ਅਤੇ ਉਸ ਜੇਲ੍ਹ ਵਿੱਚ ਇਹ ਇੰਟਰਵਿਊ ਕਰਵਾਉਣੀ ਸੰਭਵ ਨਹੀਂ ਹੈ। ਬਠਿੰਡਾ ਜੇਲ੍ਹ ਵਿੱਚ ਆਉਣ ਤੋਂ ਪਹਿਲਾਂ ਲਾਰੈਂਸ ਰਾਜਸਥਾਨ ਵਿੱਚ ਸੀ, ਇਸ ਲਈ ਉੱਥੇ ਹੀ ਜਾਂਚ ਕੀਤੀ ਜਾਵੇਗੀ।

Story You May Like