The Summer News
×
Monday, 20 May 2024

ਗਰਮੀ 'ਚ ਲੂ ਤੋਂ ਬਚਣ ਲਈ ਸਾਵਧਾਨੀ ਅਤੇ ਜਾਗਰੂਕਤਾ ਜ਼ਰੂਰੀ : ਵਧੀਕ ਡਿਪਟੀ ਕਮਿਸ਼ਨਰ

ਪਟਿਆਲਾ, 17 ਮਈ: ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਵਧਦੇ ਤਾਪਮਾਨ ਦੇ ਮੱਦੇਨਜ਼ਰ ਲੂ (ਗਰਮ ਹਵਾ) ਤੋਂ ਬਚਣ ਲਈ ਸਾਵਧਾਨੀ ਵਰਤਣ ਲਈ ਕਿਹਾ ਹੈ। ਲੂ ਤੋਂ ਬਚਾਅ ਲਈ ਜਾਗਰੂਕਤਾ ਅਤੇ ਸਾਵਧਾਨੀ ਬਹੁਤ ਜ਼ਰੂਰੀ ਹੈ।


ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਲੂ ਤੋਂ ਬਚਾਅ ਸਬੰਧੀ ਸੁਝਾਅ ਦਿੰਦਿਆ ਕਿਹਾ ਹੈ ਕਿ ਵੱਧ ਤੋਂ ਵੱਧ ਪਾਣੀ ਪੀਤਾ ਜਾਵੇ, ਹਲਕੇ ਤੇ ਸੂਤੀ ਕੱਪੜੇ ਪਾਏ ਜਾਣ, ਧੁੱਪ ਤੋਂ ਬਚਣ ਲਈ ਐਨਕਾਂ, ਛਤਰੀ, ਜੁੱਤੇ ਆਦਿ ਪਾਉਣ ਤੋਂ ਇਲਾਵਾ ਸਿਰ ਢੱਕ ਕੇ ਹੀ ਬਾਹਰ ਨਿਕਲਿਆ ਜਾਵੇ ਅਤੇ ਪਾਣੀ ਨਾਲ ਜ਼ਰੂਰ ਰੱਖਿਆ ਜਾਵੇ। ਜੇ ਕੋਈ ਬਾਹਰ ਕੰਮ ਕਰਨ ਜਾਂਦਾ ਹੈ ਤਾਂ ਉਹ ਆਪਣੇ ਸਰੀਰ ਨੂੰ ਚੰਗੀ ਤਰ੍ਹਾਂ ਢੱਕ ਕੇ ਜਾਵੇ ਤੇ ਇਸ ਮੌਸਮ ਵਿਚ ਬਜ਼ੁਰਗਾਂ ਅਤੇ ਬੱਚਿਆਂ ਦਾ ਖਾਸ ਖਿਆਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਪਸ਼ੂਆਂ ਨੂੰ ਛਾਂ ਵਿੱਚ ਰੱਖੋ ਅਤੇ ਉਨ੍ਹਾਂ ਨੂੰ ਪੀਣ ਲਈ ਭਰਪੂਰ ਪਾਣੀ ਦਿਉ, ਘਰ ਨੂੰ ਠੰਡਾ ਰੱਖਣ ਲਈ ਪਰਦੇ ਤੇ ਸਨਸ਼ੇਡ ਦਾ ਉਪਯੋਗ ਕੀਤਾ ਜਾਵੇ ਉਨ੍ਹਾਂ ਕਿਹਾ ਕਿ ਕੁਝ ਸਾਵਧਾਨੀਆਂ ਵਰਤਕੇ ਅਸੀਂ ਜਿਥੇ ਲੂ ਤੋਂ ਬਚਾਅ ਕਰ ਸਕਦੇ ਹਾਂ ਉਥੇ ਆਪਣੇ ਆਪ ਨੂੰ ਬਿਮਾਰ ਹੋਣ ਤੋਂ ਵੀ ਬਚਾਅ ਸਕਦੇ ਹਾਂ।

Story You May Like