The Summer News
×
Thursday, 16 May 2024

ਬਟਾਲਾ 'ਚ ਦਿਨ ਦਿਹਾੜੇ ਸਿਵ ਸੈਨਾ ਸਮਾਜਵਾਦੀ ਦੇ ਆਗੂ 'ਤੇ ਚੱਲੀਆ ਗੋ+ ਲੀਆਂ, ਹਮਲਾਵਰਾਂ ਦੀ ਸਾਹਮਣੇ ਆਈ CCTV ਫੁਟੇਜ

ਬਟਾਲਾ : ਬਟਾਲਾ 'ਚ ਜੁਰਮ ਦੀਆਂ ਵਾਰ.ਦਾਤਾਂ ਸ਼ਰ੍ਹੇਆਮ ਵਾਪਰ ਰਹੀਆਂ ਹਨ। ਦੱਸ ਦੇਈਏ ਕਿ ਬਟਾਲਾ ਦੇ ਸਿਟੀ ਰੋਡ 'ਤੇ ਇਲੈਕਟ੍ਰਾਨਿਕ ਦੇ ਸ਼ੋਅਰੂਮ ਮਾਲਕ ਸਮੇਤ ਤਿੰਨ ਜਣਿਆਂ 'ਤੇ ਦੋ ਵਿਅਕਤੀਆਂ ਨੇ ਸ਼ਰੇਆਮ ਗੋ* ਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ ਦੁਕਾਨਦਾਰ ਸ਼ਿਵ ਸੈਨਾ ਸਮਾਜਵਾਦੀ ਦੇ ਆਗੂ ਰਾਜੀਵ ਮਹਾਜਨ, ਉਨ੍ਹਾਂ ਦਾ ਭਰਾ ਅਨਿਲ ਮਹਾਜਨ ਤੇ ਪੁੱਤਰ ਮਾਨਵ ਮਹਾਜਨ ਜ਼ਖ਼@ਮੀ ਹੋ ਗਏ। ਜਾਣਕਾਰੀ ਮੁਤਾਬਕ ਜ਼ਖ਼!ਮੀਆਂ ਨੂੰ ਬਟਾਲਾ ਦੇ ਇੱਕ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।


ਇੱਥੇ ਇਹ ਵੀ ਦੱਸਣਯੋਗ ਹੈ ਕਿ ਦੁਕਾਨਦਾਰ ਰਾਜੀਵ ਮਹਾਜਨ ਸ਼ਿਵ ਸੈਨਾ ਸਮਾਜਵਾਦੀ ਦੇ ਸੰਗਠਨ ਮੰਤਰੀ ਹਨ। ਹਸਪਤਾਲ 'ਚ ਜ਼ੇਰੇ ਇਲਾਜ ਅਨਿਲ ਮਹਾਜਨ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਦੁਸ਼ਮਣੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕਰੀਬ 12 ਵਜੇ ਇਕ ਨੌਜਵਾਨ ਨੇ ਕਿਹਾ ਕਿ ਉਸਨੇ ਐਲਈਡੀ ਲੈਣੀ ਹੈ 'ਤੇ ਉਹ ਨੌਜਵਾਨ ਦੁਬਾਰਾ ਦੁਕਾਨ ਤੋਂ ਚਲਾ ਗਿਆ। ਏਨੇ ਚਿਰ ਨੂੰ ਉਸ ਦੇ ਨਾਲ ਇਕ ਹੋਰ ਨੌਜਵਾਨ ਅੰਦਰ ਆ ਗਿਆ ਤੇ ਉਨ੍ਹਾਂ ਨੇ ਸਾਡੇ ਉੱਤੇ ਤਾਬੜ-ਤੋੜ ਗੋ* ਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਨਾਲ ਉਹ, ਉਨ੍ਹਾਂ ਦਾ ਭਰਾ 'ਤੇ ਬੇਟਾ ਗੰ.ਭੀਰ ਜ਼ਖ਼ਮੀ ਹੋ ਗਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਸਿਟੀ ਲਲਿਤ ਕੁਮਾਰ ਤੇ ਹੋਰ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜ ਗਏ ਹਨ। ਉਹਨਾਂ ਘਟਨਾ ਬਾਰੇ ਦਸਦੇ ਕਿਹਾ ਕਿ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਕੇਸ ਦਰਜ ਕਰ ਦਿੱਤਾ ਗਿਆ ਹੈ CCTV ਖੰਗਾਲੀਆ ਜਾ ਰਹੀਆਂ ਹਨ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

Story You May Like