The Summer News
×
Wednesday, 15 May 2024

ਕੇਂਦਰ ਸਰਕਾਰ ਨੇ ਰੋਕਿਆ ਪੰਜਾਬ ਦਾ 1100 ਕਰੋੜ ਦਾ ਪੇਂਡੂ ਵਿਕਾਸ ਫੰਡ… ਪੜ੍ਹੋ ਕਾਰਨ

ਚੰਡੀਗੜ੍ਹ : ਕੇਂਦਰ ਸਰਕਾਰ ਨੇ 1100 ਕਰੋੜ ਦਾ ਪੇਂਡੂ ਵਿਕਾਸ ਫੰਡ ਉੱਤੇ ਰੋਕ ਲਾਈ ਹੈ। ਪੰਜਾਬ ਦਿਹਾਤੀ ਵਿਕਾਸ ਐਕਟ 1987 ਵਿਚ ਸੋਧ ਦੀ ਸ਼ਰਤ ਰੱਖੀ ਹੈ। ਕੇਂਦਰ ਦਾ ਤਰਕ ਹੈਕਿ ਖਰੀਦ ਕੇਂਦਰਾਂ ਦੇ ਵਿਕਾਸ ਤੋਂ ਇਲਾਵਾ ਹੋਰ ਕੰਮਾਂ ਤੇ ਪੈਸਾ ਨਾ ਖਰਚ ਹੋਵੇ। ਪਿਛਲੇ ਸਾਲ ਵੀ ਕੇਂਦਰ ਸਰਕਾਰ ਨੇ 1200 ਕਰੋੜ ਰੁਪਏ ਉੱਤੇ ਰੋਕ ਲਾਈ ਸੀ। ਬਾਅਦ ਵਿੱਚ ਐਕਟ ਵਿੱਚ ਸੋਧ ਦੀ ਸ਼ਰਤ ਤੇ ਹੀ ਜਾਰੀ ਕੀਤੇ ਗਏ ਸਨ। ਪਿਛਲੇ ਸਾਲ 30 ਨਵੰਬਰ ਨੂੰ ਝੋਨੇ ਦਾ ਸੀਜ਼ਨ ਖ਼ਤਮ ਹੋ ਗਿਆ ਸੀ ਅਤੇ ਕਰੀਬ ਤਿੰਨ ਮਹੀਨੇ ਮਗਰੋਂ ਵੀ ਇਹ ਫੰਡ ਜਾਰੀ ਨਹੀਂ ਕੀਤੇ ਗਏ ਹਨ। ਸਰਕਾਰ ਨੇ ਕਰਜ਼ ਮੁਆਫ਼ੀ ਲਈ ਫੰਡ ਦੇ ਇਸਤੇਮਾਲ ਤੇ ਇਤਰਾਜ਼ ਜਤਾਇਆ ਸੀ। ਦਰਅਸਲ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਲਈ ਦਿਹਾਤੀ ਵਿਕਾਸ ਫੰਡ ਦਾ ਪੈਸਾ ਵਰਤਿਆ ਗਿਆ ਸੀ ਅਤੇ ਇਸ ਦੀ ਵਰਤੋਂ ਤੋਂ ਪਹਿਲਾਂ ਪੰਜਾਬ ਦਿਹਾਤੀ ਵਿਕਾਸ ਐਕਟ ‘ਚ ਸੋਧ ਵੀ ਕੀਤੀ ਗਈ ਸੀ। ਕੇਂਦਰ ਨੂੰ ਇਸੇ ਸੋਧ ਤੇ ਮੁੱਖ ਇਤਰਾਜ਼ ਹੈ ਅਤੇ ਉਨ੍ਹਾਂ ਕਿਹਾ ਹੈ ਕਿ ਦਿਹਾਤੀ ਵਿਕਾਸ ਫੰਡ ਦਾ ਪੈਸਾ ਸਿਰਫ਼ ਖ਼ਰੀਦ ਕੇਂਦਰਾਂ ਦੇ ਵਿਕਾਸ ਤੇ ਹੀ ਖ਼ਰਚ ਕੀਤਾ ਜਾਵੇ ਨਾ ਕਿ ਬਾਕੀ ਕੰਮਾਂ ਉੱਤੇ ਹੋਵੇ।


 


Story You May Like