The Summer News
×
Monday, 20 May 2024

ਚੇਅਰਮੈਨ ਪਨੂੰ ਨੇ ਘਣੀਏ ਕੇ ਬਾਂਗਰ ਵਿਖੇ 24 ਲੱਖ ਰੁਪਏ ਦੀ ਲਾਗਤ ਨਾਲ ਲੱਗੇ ਆਰ.ਓ ਸਿਸਟਮ ਦਾ ਕੀਤਾ ਉਦਘਾਟਨ

ਫਤਿਹਗੜ੍ਹ ਚੂੜੀਆਂ (ਬਟਾਲਾ), 11 ਅਗਸਤ | ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਵਲੋਂ ਪਿੰਡ ਘਣੀਏ ਕੇ ਬਾਂਗਰ ਵਿਖੇ ਲੋਕਾਂ ਦੀ ਸਹੂਲਤ ਲਈ 24 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਗਏ ਆਰ.ਓ ਸਿਸਟਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨਾਂ ਰੂਅਰਬਨ ਸਕੀਮ ਤਹਿਤ ਰੂਲਰ ਹੱਟਸ ਬਣਾਉਣ ਦਾ ਨੀਂਹ ਪੱਥਰ ਰੱਖਿਆ, ਜਿਸ ਉੱਪਰ ਕਰੀਬ 17 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਪਿੰਡ ਵਾਸੀਆਂ ਨੇ ਚੇਅਰਮੈਨ ਪਨੂੰ ਦਾ ਧੰਨਵਾਦ ਕੀਤਾ।


ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਪੁਜਦਾ ਕਰ ਲਈ ਵਚਨਬੱਧ ਹੈ ਅਤੇ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਵਰਗ ਦੇ ਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। 


ਫਤਿਹਗੜ੍ਹ ਚੂੜੀਆਂ ਵਿਧਾਨ ਸਭਾ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਹਲਕੇ ਦੇ ਪਿੰਡਾਂ ਅੰਦਰ ਸੜਕਾਂ ਦੀ ਉਸਾਰੀ, ਖੇਡ ਸਟੇਡੀਅਮ, ਪਾਰਕ, ਗੰਦੇ ਪਾਣੀ ਦੇ ਨਿਕਾਸੀ ਦੇ ਕੰਮ, ਗਲੀਆਂ ਤੇ ਨਾਲੀਆਂ ਦੀ ਉਸਾਰੀ ਤੋਂ ਇਲਾਵਾ ਵੱਖ-ਵੱਖ ਵਿਕਾਸ ਕੰਮਾਂ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਦਾ ਚਹੁਪੱਖੀ ਵਿਕਾਸ ਕੰਮ ਕਰਵਾਉਣ ਵਿੱਚ ਕੋਈ ਢਿੱਲਮੱਠ ਨਹੀਂ ਵਰਤੀ ਜਾਵੇਗੀ।

Story You May Like