The Summer News
×
Tuesday, 21 May 2024

ਅਗਲੇ 5 ਦਿਨਾਂ 'ਚ ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ

ਅਗਲੇ ਪੰਜ ਦਿਨਾਂ ਦੌਰਾਨ ਦੇਸ਼ ਦੇ ਰਾਜਾਂ ਉੱਤਰਾਖੰਡ, ਬਿਹਾਰ, ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ 'ਚ ਵੱਖ-ਵੱਖ ਥਾਵਾਂ 'ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਮੌਸਮ ਰਿਪੋਰਟ ਮੁਤਾਬਕ ਅਗਲੇ ਇੱਕ ਹਫ਼ਤੇ ਦੌਰਾਨ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਉੱਤਰ-ਪੂਰਬੀ ਬਿਹਾਰ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਚ ਚੱਕਰਵਾਤ ਦੀ ਸਥਿਤੀ ਬਣੀ ਹੋਈ ਹੈ। ਮੌਨਸੂਨ ਟ੍ਰਫ ਉੱਤਰ ਵੱਲ ਆਪਣੀ ਆਮ ਸਥਿਤੀ ਵਿੱਚ ਸਥਿਤ ਹੈ। ਅਗਲੇ ਚਾਰ ਤੋਂ ਪੰਜ ਦਿਨਾਂ ਦੌਰਾਨ ਇਸ ਦੇ ਆਮ ਸਥਿਤੀ ਦੇ ਨਾਲ ਹਿਮਾਲਿਆ ਦੀਆਂ ਪਹਾੜੀਆਂ ਚ ਹੋਣ ਦੀ ਸੰਭਾਵਨਾ ਹੈ।


ਮੌਸਮ ਵਿਭਾਗ ਨੇ 10 ਅਗਸਤ ਨੂੰ ਉੱਤਰਾਖੰਡ ਦੇ ਕਈ ਇਲਾਕਿਆਂ ਚ ਆਰੇਂਜ ਅਲਰਟ ਜਾਰੀ ਕਰਦੇ ਹੋਏ ਲੋਕਾਂ ਨੂੰ ਸੁਰੱਖਿਅਤ ਰਹਿਣ ਦੀ ਚਿਤਾਵਨੀ ਦਿੱਤੀ ਹੈ ਅਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਬਿਹਾਰ ਦੇ ਮੁਜ਼ੱਫਰਨਗਰ ਵਿੱਚ ਪਿਛਲੇ 24 ਘੰਟਿਆਂ ਵਿੱਚ 159 ਮਿਲੀਮੀਟਰ ਦੀ ਭਾਰੀ ਬਾਰਿਸ਼ ਦਰਜ ਕੀਤੀ ਗਈ ਜੋਕਿ 1904 ਤੋਂ 2022 ਤੱਕ ਮਹੀਨੇ ਲਈ ਤੀਜੀ ਸਭ ਤੋਂ ਵੱਧ ਬਾਰਿਸ਼ ਸੀ।

Story You May Like