ਚੋਣਾਂ ਬਾਰੇ ਕਿਸੇ ਤਰ੍ਹਾਂ ਦੀ ਵੀ ਸ਼ਿਕਾਇਤ ਕਰਨ ਲਈ ਫੋਨ ਨੰਬਰ ਤੇ ਈਮੇਲ ਜਾਰੀ
ਧ|| ਮਾਕੇ ਨਾਲ ਦਹਿ|| ਲਿਆ ਚੰਡੀਗੜ੍ਹ
26 ਨਵੰਬਰ
ਚੰਡੀਗੜ੍ਹ
ਚੰਡੀਗੜ੍ਹ 'ਚ ਇਕ ਵੱਡਾ ਧਮਾਕਾ ਹੋਇਆ ਹੈ। ਜਿਸ ਨੇ ਪੂਰੇ ਚੰਡੀਗੜ੍ਹ ਨੂੰ ਹਿਲਾ ਕੇ ਰੱਖ ਦਿੱਤਾ ਹੈ। ਚੰਡੀਗੜ੍ਹ ਦੇ ਸੈਕਟਰ 26 ਵਿਚ ਪੁਲੀਸ ਥਾਣੇ ਅਤੇ ਅਪਰੇਸ਼ਨ ਸੈੱਲ ਤੋਂ ਕੁਝ ਦੂਰੀ ’ਤੇ ਸਥਿਤ ਕਲੱਬਾਂ ਦੇ ਬਾਹਰ ਅੱਜ ਤੜਕੇ ਬੰਬ ਧਮਾਕੇ ਹੋਏ ਹਨ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲੀਸ ਦੀ ਐਸਐਸਪੀ ਸਣੇ ਵੱਖ ਵੱਖ ਜਾਂਚ ਟੀਮਾਂ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬੰਬ ਧਮਾਕੇ ਸਵੇਰੇ 4 ਵਜੇ ਦੇ ਕਰੀਬ ਹੋਏ ਹਨ। ਉਸ ਸਮੇਂ ਮੋਟਰਸਾਈਕਲ ਤੇ ਸਵਾਰ ਦੋ ਨੌਜਵਾਨ ਆਪਣੇ ਮੂੰਹ ਢੱਕ ਕੇ ਆਏ ਸੀ ਜਿਨ੍ਹਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲੀਸ ਵੱਲੋਂ ਮੁਢਲੀ ਜਾਂਚ ਦੌਰਾਨ ਘਟਨਾ ਵਾਲੀ ਥਾਂ ਦੇ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਤਿੰਨ ਦਸੰਬਰ ਨੂੰ ਚੰਡੀਗੜ੍ਹ ਵਿੱਚ ਆਉਣਾ ਹੈ। ਉਨ੍ਹਾਂ ਦੀ ਫੇਰੀ ਤੋਂ ਪਹਿਲਾਂ ਹੋਏ ਇਨ੍ਹਾਂ ਧਮਾਕਿਆਂ ਨੇ ਚੰਡੀਗੜ੍ਹ ਪੁਲੀਸ ਦੀ ਚਿੰਤਾ ਵਧਾ ਦਿੱਤੀ ਹੈ।