The Summer News
×
Sunday, 07 July 2024

ਕਿਸਾਨਾਂ ਅੱਗੇ ਬੇਵੱਸ ਹੋਈ ਚੰਡੀਗੜ੍ਹ ਪੁਲਿਸ, ਵਾਟਰ ਕੈਨਨ ‘ਤੇ ਕੀਤਾ ਕਬਜ਼ਾ, ਟਰੈਕਟਰਾਂ ਨਾਲ ਤੋੜੇ ਬੈਰੀਕੇਡ

ਚੰਡੀਗੜ੍ਹ – ਕਿਸਾਨਾਂ ਨੇ ਚੰਡੀਗੜ੍ਹ ਪੁਲਿਸ ਵੱਲੋਂ ਲਗਾਈ ਬੈਰੀਕੇਡਿੰਗ ਤੋੜ ਦਿੱਤੀ ਹੈ। ਪੰਜਾਬ ਦੇ ਕਿਸਾਨ ਪੰਜਾਬ ਰਾਜ ਭਵਨ ਤੱਕ ਮੁਹਾਲੀ ਤੋਂ ਪੈਦਲ ਮਾਰਚ ਕਰਦੇ ਤੇ ਬੈਰੀਕੇਡ ਤੋੜਦੇ ਹੋਏ ਅੱਜ ਚੰਡੀਗੜ੍ਹ ਵਿੱਚ ਦਾਖਲ ਹੋ ਗਏ। ਇਸ ਦੌਰਾਨ ਪੁਲਿਸ ਨਾਲ ਜਬਰਦਸਤ ਝੜਪ ਹੋਈ ਹੈ। ਕਿਸਾਨਾਂ ਨੇ ਟਰੈਕਟਰਾਂ ਨਾਲ ਬੈਰੀਕੇਡਿੰਗ ਤੋੜ ਦਿੱਤੀ ਹੈ। ਕੁਝ ਕਿਸਾਨਾਂ ਨੇ ਪੁਲਿਸ ਦੀ ਵਾਟਰ ਕੈਨਨ ਦੀ ਗੱਡੇ ‘ਤੇ ਕਬਜ਼ਾ ਕਰ ਲਿਆ। ਪਾਣੀ ਬੰਦ ਕਰ ਕਰਕੇ ਕਿਸਾਨਾਂ ਨੂੰ ਅੱਗੇ ਵਧਣ ਦਾ ਰਾਹ ਦਿੱਤਾ ਗਿਆ।


ਉਨ੍ਹਾਂ ਨੂੰ ਰੋਕਣ ਲਈ ਜਲ ਤੋਪਾਂ ਦੀ ਵਰਤੋਂ ਕੀਤੀ। ਚੰਡੀਗੜ੍ਹ ਪੁਲਿਸ ਦੀਆਂ ਕੋਸ਼ਿਸਾਂ ਦੇ ਬਾਵਜੂਦ ਕਿਸਾਨਾਂ ਨੇ ਰਾਜ ਭਵਨ ਵੱਲ ਕੂਚ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਕਿਸਾਨਾਂ ਨੇ ਮੁਹਾਲੀ ਦੇ ਵਾਈਪੀਐੱਸ ਚੌਕ ਤੋਂ ਅਗਲੇ ਲੱਗੇ ਪਹਿਲੇ ਪੁਲਿਸ ਬੈਰੀਕੇਡ ਨੂੰ ਤੋੜ ਕੇ ਚੰਡੀਗੜ੍ਹ ਨੂੰ ਵਧਣਾ ਸ਼ੁਰੂ ਕੀਤਾ। ਮੁਹਾਲੀ ਵਿੱਚ ਪੰਜਾਬ ਭਰ vich ਵੱਡੀ ਗਿਣਤੀ ਵਿੱਚ ਕਿਸਾਨ ਗੁਰਦੁਆਰਾ ਅੰਬ ਸਾਹਿਬ ਦੇ ਮੈਦਾਨ ਵਿਚ ਇਕੱਤਰ ਹੋਏ। ਰਾਜ ਭਵਨ ਵੱਲ ਕਿਸਾਨਾਂ ਦੇ ਮਾਰਚ ਕਾਰਨ ਚੰਡੀਗੜ੍ਹ ਪੁਲਿਸ ਨੇ ਸਾਰੇ ਐਂਟਰੀ ਪੁਆਇੰਟ ਸੀਲ ਕੀਤੇ ਸਨ।


Story You May Like