The Summer News
×
Wednesday, 15 May 2024

ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਾਈਵੇਟ ਨਸ਼ਾ ਛੁਡਾਓ ਕੇਂਦਰਾਂ ਦੀ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ| ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਤੇ ਡਾ. ਰੂਹੀ ਦੁੱਗ ਆਈ.ਏ.ਐਸ. ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਜਿਲ੍ਹੇ 'ਚੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਯੋਗ ਉਪਰਾਲੇ ਕੀਤੇ ਜਾ ਰਹੇ ਹਨ।


ਇਸ ਸਬੰਧ ਵਿਚ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੇ ਹੁਕਮਾਂ ਅਨੁਸਾਰ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਇੰਸਪੈਕਸ਼ਨ ਟੀਮ ਵਲੋਂ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਾਈਵੇਟ ਨਸ਼ਾ ਛੁਡਾਉ ਕੇਂਦਰਾਂ ਦੀ ਚੈਕਿੰਗ ਕੀਤੀ ਗਈ ।


ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਕੰਵਰਜੀਤ ਸਿੰਘ ਐਸ.ਡੀ.ਐਮ. ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿਖੇ ਨਸ਼ਾ ਛੁਡਾਉ ਕੇਂਦਰ ਸਥਾਪਤ ਕੀਤੇ ਗਏ ਹਨ,ਜਿੱਥੇ ਕਿ ਨਸ਼ਾ ਪੀੜਤ ਵਿਅਕਤੀਆਂ ਨੂੰ ਦਾਖਲ ਕਰਕੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿਚ ਬਿਨਾ ਤਕਲੀਫ ਤੋਂ ਅਤੇ ਬਿਲਕੁਲ ਮੁਫਤ ਨਸ਼ਾ ਛੁਡਵਾਇਆ ਜਾਂਦਾ ਹੈ ਅਤੇ ਜਿਲ੍ਹੇ ਵਿਚ ਪ੍ਰਾਈਵੇਟ ਨਸ਼ਾ ਛੁਡਾਉ ਹਸਪਤਾਲਾਂ ਵਿਚ ਵੀ ਦਾਖਲ ਕਰਕੇ ਬਿਨਾ ਤਕਲੀਫ ਤੋਂ ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿਚ ਨਸ਼ਾ ਛੁਡਵਾਇਆ ਜਾਂਦਾ ਹੈ ।


ਉਨ੍ਹਾ ਕਿਹਾ ਕਿ ਨਸ਼ਾ ਛੱਡਣ ਤੋਂ ਬਾਅਦ ਕੋਈ ਵੀ ਵਿਅਕਤੀ ਪੁਨਰਵਾਸ ਕੇਂਦਰ ਥੇਹੜੀ ਵਿਖੇ ਦਾਖਲ ਹੋ ਸਕਦਾ ਹੈ, ਜਿੱਥੇ ਕੇ ਉਸਨੂੰ ਲੋੜੀਂਦੀ ਮੈਡੀਕਲ ਸਹਾਇਤਾ ਦੇ ਨਾਲ ਖਾਣਾ ਵੀ ਬਿਲਕੁਲ ਮੁਫਤ ਦਿੱਤਾ ਜਾਂਦਾ ਹੈ ਅਤੇ 2 ਤੋਂ 6 ਮਹੀਨੇ ਤੱਕ ਵਿਅਕਤੀ ਇੱਥੇ ਰਹਿ ਸਕਦਾ ਹੈ, ਜਿੱਥੇ ਕੇ ਮਾਹਿਰ ਕੋਂਸਲਰਾਂ ਵਲੋਂ ਉਨ੍ਹਾ ਦੀ ਰੋਜਾਨਾ ਕਾਊਂਸਲੰਗ ਕੀਤੀ ਜਾਂਦੀ ਹੈ ਤਾਂ ਜੋ ਉਹ ਦੁਬਾਰਾ ਨਸ਼ਾ ਨਾ ਕਰਨ।ਉਹਨਾਂ ਕਿਹਾ ਕਿ ਜਿਲ੍ਹੇ ਵਿੱਚ ਨਸ਼ਾ ਰੋਗੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।


ਇਸ ਮੌਕੇ ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮਾਹਿਰ ਡਾਕਟਰ ਦੀ ਸਹਾਇਤਾ ਨਾਲ ਕੋਈ ਵਿਅਕਤੀ ਕਿੰਨ੍ਹਾ ਵੀ ਨਸ਼ਾ ਕਰਦਾ ਹੋਵੇ,ਬਿਨਾ ਤਕਲੀਫ ਤੋਂ ਨਸ਼ਾ ਛੱਡ ਸਕਦਾ ਹੈ।ਇਸ ਦੋਰਾਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੇ ਪ੍ਰਾਇਵੇਟ ਨਸ਼ਾ ਛੁਡਾਉ ਕੇਂਦਰਾਂ ਦੀ ਇੰਸਪੈਕਸ਼ਨ ਕੀਤੀ ਗਈ ਅਤੇ ਪ੍ਰਾਇਵੇਟ ਨਸ਼ਾ ਛੁਡਾਉ ਕੇਂਦਰ ਵਲੋਂ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਲਈ ਅਤੇ ਲੋਕ ਭਲਾਈ ਲਈ ਨਸ਼ੇ ਤੋਂ ਪੀੜਤ ਵਿਅਕਤੀ ਜੋ ਦਾਖਲ ਹੋ ਕੇ ਪੂਰੀ ਤਰ੍ਹਾਂ ਨਸ਼ਾ ਛੱਡਣ ਦੇ ਚਾਹਵਾਨ ਹੁੰਦੇ ਹਨ ਉਨ੍ਹਾ ਨੂੰ ਦਾਖਲ ਕਰਕੇ ਨਸ਼ਾ ਛੁਡਵਾਇਆ ਜਾ ਰਿਹਾ ਹੈ ।


ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਪੀੜਤ ਵਿਅਕਤੀਆਂ ਨੂੰ ਨਸ਼ਾ ਛੁਡਾਉ ਕੇਂਦਰਾਂ ਵਿਚ ਲਿਆ ਕੇ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਅਤੇ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਉਠਾਉਣ।ਉਨ੍ਹਾ ਕਿਹਾ ਕਿ ਜਿਹੜੇ ਵਿਅਕਤੀ ਆਪਣੀਆਂ ਰੋਜਾਨਾ ਦੀਆਂ ਜਿੰਮੇਵਾਰੀਆਂ ਕਾਰਨ ਹਸਪਤਾਲਾਂ ਵਿਚ ਦਾਖਲ ਹੋ ਕੇ ਨਸ਼ਾ ਨਹੀ ਛੱਡ ਸਕਦੇ ਉਨ੍ਹਾ ਲਈ  ਪੰਜਾਬ ਸਰਕਾਰ ਵਲੋਂ ਜਿਲ੍ਹੇ ਵਿਚ 19 ਓਟ ਸੈਂਟਰ ਖੋਲੇ ਗਏ ਹਨ ਜਿੱਥੇ ਕੇ ਨਸ਼ਾ ਪੀੜਤ ਵਿਅਕਤੀਆਂ ਨੂੰ ਬਿਨਾ ਦਾਖਲ ਕੀਤੇ ਨਸ਼ਾ ਛੱਡਣ ਲਈ ਮੁਫਤ ਦਵਾਈ ਦਿੱਤੀ ਜਾਂਦੀ ਹੈ ।


ਇਸ ਚੈਕਿੰਗ ਟੀਮ ਵਿਚ ਡਾ. ਰਾਹੁਲ ਜਿੰਦਲ ਮਨੋਰੋਗ ਮਾਹਿਰ, ਹਰੀਤਾ ਬਾਂਸਲ ਜਿਲ੍ਹਾ ਡਰੱਗ ਇੰਸਪੈਖਟਰ,  ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ,ਪ੍ਰੇਮਦੀਪ ਸਿੰਘ ਸਮਾਜਿਕ ਸੁਰੱਖਿਆ ਵਿਭਾਗ, ਸ਼੍ਰੀਮਤੀ ਲਖਵੀਰ ਕੌਰ ਕਾਉਂਸਲਰ, ਸ਼੍ਰੀ ਨਰਿੰਜਨ ਸਿੰਘ ਰੱਖੜਾ ਸਮਾਜ ਸੇਵਕ ਸ਼ਾਮਿਲ ਸਨ।  

Story You May Like