The Summer News
×
Monday, 20 May 2024

ਫਾਜਿਲਕਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ 13 ਅਪ੍ਰੈਲ ਨੂੰ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਵੰਡਣਗੇ : ਧਾਲੀਵਾਲ

ਚੰਡੀਗੜ੍ਹ, 10 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਕੈਬਨਿਟ ਮੀਟਿੰਗ ਵਿਚ ਕਿਸਾਨਾਂ ਲਈ ਅਹਿਮ ਫ਼ੈਸਲੇ ਲਏ ਗਏ। ਮੀਟਿੰਗ ਵਿਚ ਕੈਬਨਿਟ ਨੇ ਕੇਂਦਰ ਸਰਕਾਰ ਨੂੰ ਲਿਖਿਆ ਕਿ ਇਸ ਸਮੇਂ ਕਿਸਾਨਾਂ ਦੀ ਬਾਂਹ ਫੜਣ, ਕਿਉਂਕਿ ਫਸਲ ਦੇ ਦਾਣੇ ਦਾ ਰੰਗ ਬਦਲ ਗਿਆ ਹੈ ਅਤੇ ਕਿਸਾਨਾਂ ਨੂੰ ਪੇਸ਼ਾਨੀ ਵਿੱਚ ਨਾ ਆਉਣ ਦਿੱਤਾ ਜਾਵੇ ਤਾਂ ਜੋ ਕਿਸਾਨਾਂ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ।


ਮੀਟਿੰਗ ਦੀ ਜਾਣਕਾਰੀ ਦਿੰਦਿਆਂ ਹੋਇਆ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ, ਮੁੱਖ ਮੰਤਰੀ ਮਾਨ 13 ਅਪ੍ਰੈਲ ਨੂੰ ਕਿਸਾਨਾਂ ਨੂੰ ਫਾਜਿਲਕਾ ਵਿਖੇ ਮੁਆਵਜ਼ੇ ਦੇ ਚੈੱਕ ਵੰਡਣਗੇ।


ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ, ਸਾਰੇ ਮੰਤਰੀਆਂ ਦੀਆਂ ਡਿਊਟੀਆਂ ਮੁੱਖ ਮੰਤਰੀ ਵੱਲੋਂ ਲਗਾ ਦਿੱਤੀਆਂ ਗਈਆਂ ਹਨ ਕਿ, ਉਹ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਮਾਲ ਅਫ਼ਸਰਾਂ ਨੂੰ ਮੌਕੇ ਤੇ ਲਿਜਾ ਕੇ ਗਿਰਦਾਵਰੀਆਂ ਕਰਵਾਉਣ ਤਾਂ, ਜੋ ਕਿਸਾਨਾਂ ਨੂੰ ਛੇਤੀ ਤੋਂ ਛੇਤੀ ਫ਼ਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਮਿਲ ਸਕੇ। 

Story You May Like