ਪਤੰਜਲੀ ਦੀ ਸੋਨ ਪਾਪੜੀ ਕਾਰਨ ਅਸਿਸਟੈਂਟ ਮੈਂਨੇਜਰ ਸਮੇਤ ਤਿੰਨ ਨੂੰ ਹੋਈ ਜੇਲ੍ਹ
ਮੁੱਖ ਮੰਤਰੀ ਵੱਲੋਂ ਪਰਲ ਗਰੁੱਪ ਦੀਆਂ ਜਾਇਦਾਦਾਂ ਕਬਜ਼ੇ 'ਚ ਲੈ ਕੇ ਵੇਚਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ
ਮੁੱਖ ਮੰਤਰੀ ਨੇ ਕਿਹਾ ਕਿ ਇਸ ਗਰੁੱਪ ਨੇ ਸੂਬੇ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ ਜਿਸ ਕਰਕੇ ਇਸ ਨੂੰ ਹਰ ਹਾਲ ਵਿੱਚ ਜਵਾਬਦੇਹ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਵਿਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ 'ਤੇ ਮਾਲ ਰਿਕਾਰਡ ਦੀ ਪਹਿਲਾਂ ਹੀ ਜਾਂਚ ਕੀਤੀ ਜਾ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕਾਰਜ ਨੂੰ ਪਹਿਲ ਦੇ ਅਧਾਰ ਉਤੇ ਕੀਤਾ ਗਿਆ ਤਾਂ ਜੋ ਸਰਕਾਰ ਵੱਲੋਂ ਇਹ ਜਾਇਦਾਦ ਜ਼ਬਤ ਕੀਤੀ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਇਸ ਕੰਮ ਨੂੰ ਨਿਰਵਿਘਨ ਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੀ ਪ੍ਰਕਿਰਿਆ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਭਗਵੰਤ ਮਾਨ ਨੇ ਕਿਹਾ ਕਿ ਇਹ ਜਾਇਦਾਦ ਵੇਚੀ ਜਾਵੇਗੀ ਅਤੇ ਲੋਕਾਂ ਦਾ ਇਕ-ਇਕ ਪੈਸਾ ਉਨ੍ਹਾਂ ਨੂੰ ਵਾਪਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਦਾ ਪੈਸਾ ਉਨ੍ਹਾਂ ਨੂੰ ਵਾਪਸ ਮੋੜਿਆ ਜਾਵੇ ਅਤੇ ਕੰਪਨੀ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇ ਤਾਂ ਕਿ ਧੋਖਾਧੜੀ ਕਰਨ ਵਾਲੀਆਂ ਅਜਿਹੀਆਂ ਹੋਰ ਕੰਪਨੀਆਂ ਨੂੰ ਵੀ ਸਬਕ ਮਿਲ ਸਕੇ।