The Summer News
×
Saturday, 18 May 2024

ਸੀਆਈਏ ਨੇ ਕਰੋੜਾਂ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਕੀਤਾ ਕਾਬੂ

ਫਿਰੋਜ਼ਪੁਰ : ਨਸ਼ਿਆਂ ਵਿਰੁੱਧ ਪੰਜਾਬ 'ਚ ਲਗਾਤਾਰ ਕਾਰਵਾਈ ਜਾਰੀ, ਜਿਸ ਕਾਰਨ ਸੀ.ਆਈ.ਏ. ਸਟਾਫ਼ ਨੂੰ ਵੱਡੀ ਸਫ਼ਲਤਾ ਮਿਲੀ। ਸੀ.ਆਈ.ਏ ਸਟਾਫ਼ ਨੇ ਫਿਰੋਜ਼ਪੁਰ ਤੋਂ ਨਸ਼ੇ ਦੀ ਵੱਡੀ ਖੇਪ ਬਰਾਮਦ ਕੀਤੀ। ਸੀ.ਆਈ.ਏ ਵਲੋਂ 3.5 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ ਬਰਾਮਦ ਹੋਈ ਹੈਰੋਇਨ ਦੀ ਕੀਮਤ 17 ਕਰੋੜ 50 ਹਜ਼ਾਰ ਰੁਪਏ ਦੱਸੀ ਜਾ ਰਹੀ ਹੈ। ਮੁਲਜ਼ਮਾਂ ਕੋਲੋਂ ਸਕੂਟੀ ਅਤੇ ਮੋਬਾਈਲ ਫੋਨ ਵੀ ਬਰਾਮਦ ਹੋਇਆ ਹੈ। ਸੂਚਨਾ ਮਿਲੀ ਹੈ ਕਿ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਨੇੜਿਓਂ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਕਾਊਂਟਰ ਇੰਟੈਲੀਜੈਂਸ ਨੇ ਵੀ ਨਸ਼ਿਆਂ ਦੀ ਵੱਡੀ ਖੇਪ ਫੜੀ ਸੀ। ਕਾਊਂਟਰ ਇੰਟੈਲੀਜੈਂਸ ਨੇ 77 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਸੀ, ਜਿਸ ਦੀ ਕੀਮਤ ਕਰੀਬ 400 ਕਰੋੜ ਸੀ। ਸੀ.ਏ.ਆਈ ਸਟਾਫ਼ ਵੱਲੋਂ ਨਸ਼ਾ ਤਸਕਰ ਕੋਲੋਂ ਪੁੱਛਗਿੱਛ ਕਰਕੇ ਹੋਰ ਜਾਣਕਾਰੀ ਹਾਸਲ ਕੀਤੀ ਜਾਵੇਗੀ।


 

Story You May Like