The Summer News
×
Monday, 20 May 2024

ਜਿ਼ਲ੍ਹੇ ਦੇ ਨਾਗਰਿਕਾਂ ਨੂੰ ਜੁੜਣਾ ਚਾਹੀਦਾ ਹੈ ਡਿਜੀਟਲ ਇੰਡੀਆ ਨਾਲ - ਵਧੀਕ ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 6 ਜੁਲਾਈ: ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਭਾਰਤ ਸਰਕਾਰ, ਇਲੈਕਟਰੋਨਿਕ ਅਤੇ ਇਨਫੋਰਮੇਸ਼ਨ ਤਕਨਾਲੋਜੀ ਮੰਤਰਾਲੇ, ਰਾਸ਼ਟਰੀ ਸੂਚਨਾ-ਵਿਗਿਆਨ ਕੇਂਦਰ ਵੱਲੋਂ ਪੂਰੇ ਭਾਰਤ ਵਿੱਚ ਡਿਜੀਟਲ ਇੰਡੀਆ ਹਫਤਾ ਮਨਾਇਆ ਜਾਵੇਗਾ।


ਉਹਨਾਂ ਅੱਗੇ ਦੱਸਿਆ ਕਿ ਜਿ਼ਲ੍ਹੇ ਦੇ ਨਾਗਰਿਕਾਂ ਨੂੰ ਡਿਜੀਟਲ ਇੰਡੀਆ ਨਾਲ ਜੁੜਣ ਲਈ ਵੈਬ ਸਾਈਟ ਦੇ ਲਿੰਕ https://www.nic.in/diw2023-req/  ਤੇ ਜਾ ਕੇ ਆਪਣੀ ਰਜਿਸਟਰੇਸ਼ਨ ਜਰੂਰ ਕਰਵਾਉਣੀ ਚਾਹੀਦੀ ਹੈ, ਤਾਂ ਜੋ ਸਰਕਾਰ ਵਲੋਂ ਚਲਾਈਆ ਜਾ ਰਹੀਆਂ ਸਰਕਾਰੀ ਸਕੀਮਾਂ ਬਾਰੇ ਉਹਨਾਂ ਨੂੰ ਜਾਣਕਾਰੀ ਮਿਲ ਸਕੇ।


ਉਹਨਾਂ ਜਿ਼ਲ੍ਹੇ ਦੇ ਸਮੂਹ ਵਿਭਾਗਾਂ  ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਡਿਜੀਟਲ ਇੰਡੀਆ ਨਾਲ ਜੁੜਣ ਲਈ ਆਪਣੀ ਰਜਿਸਟਰੇਸਨ਼ ਜਰੂਰ ਕਰਵਾਉਣ।


ਉਹਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਜਿ਼ਲ੍ਹਾ ਸੂਚਨਾ ਅਫਸਰ, ਰਾਸ਼ਟਰੀ ਸੂਚਨਾ ਕੇਂਦਰ (ਐਨ.ਆਈ.ਸੀ.) ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਪਹਿਲੀ ਮੰਜਿਲ ਸ੍ਰੀ ਮੁਕਤਸਰ ਸਾਹਿਬ ਦੇ ਦਫਤਰ ਜਾਂ  ਤੇਜ਼ ਪਾਲ ਸਿੰਘ ਮੋਬਾਇਲ ਨੰ. 81466-79931 ਤੇ ਸੰਪਰਕ ਕਰ ਲੈਣਾ ਚਾਹੀਦਾ ਹੈ।


 

 

Story You May Like