The Summer News
×
Monday, 20 May 2024

ਭਾਰੀ ਬਰਸਾਤ ਕਾਰਨ ਪਾਣੀ ‘ਚ ਡੁੱਬਿਆ ਸ਼ਹਿਰ, ਦੇਖੋ ਤਸਵੀਰਾਂ

ਚੰਡੀਗੜ੍ਹ: ਚੰਡੀਗੜ੍ਹ ਅਤੇ ਮੋਹਾਲੀ ‘ਚ ਬੁੱਧਵਾਰ ਸਵੇਰੇ ਪਏ ਭਾਰੀ ਮੀਂਹ ਨੇ ਜਿੱਥੇ ਗਰਮੀ ਤੋਂ ਰਾਹਤ ਦਿਵਾਈ, ਉੱਥੇ ਹੀ ਕੰਮ ‘ਤੇ ਜਾਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਚੰਡੀਗੜ੍ਹ-ਮੋਹਾਲੀ ‘ਚ ਇੰਨੀ ਬਾਰਿਸ਼ ਹੋਈ ਕਿ ਸੜਕਾਂ ਪੂਰੀ ਤਰ੍ਹਾਂ ਪਾਣੀ ‘ਚ ਡੁੱਬ ਗਈਆਂ। ਸੜਕਾਂ ‘ਤੇ ਵਾਹਨ ਵੀ ਪਾਣੀ ‘ਚ ਡੁੱਬ ਗਏ, ਜਿਸ ਕਾਰਨ ਆਵਾਜਾਈ ਜਾਮ ਹੋ ਗਈ। ਸ਼ਹਿਰ ਦੀਆਂ ਕਲੋਨੀਆਂ ਦੀ ਹਾਲਤ ਤਾਂ ਹੋਰ ਵੀ ਮਾੜੀ ਹੋ ਗਈ , ਜਿੱਥੇ ਬਰਸਾਤੀ ਪਾਣੀ ਕਾਰਨ ਸੀਵਰੇਜ ਦਾ ਗੰਦਾ ਪਾਣੀ ਘਰਾਂ ਵਿੱਚ ਵੀ ਵੜ ਗਿਆ। ਸ਼ਹਿਰ ਦੇ ਕਈ ਸੈਕਟਰਾਂ ਵਿੱਚ ਦੋ-ਦੋ ਫੁੱਟ ਦੇ ਕਰੀਬ ਸੜਕਾਂ ’ਤੇ ਪਾਣੀ ਭਰ ਗਿਆ। ਸ਼ਹਿਰ ਦੇ ਕਈ ਲਾਈਟ ਪੁਆਇੰਟ ਵੀ ਬੰਦ ਪਏ ਹਨ। ਸੜਕਾਂ ‘ਤੇ ਪਾਣੀ ਭਰ ਜਾਣ ਕਾਰਨ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਵੀ ਮੁਸ਼ਕਲ ਹੈ। ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸਕੂਲੋਂ ਕੱਢਣਾ ਪਿਆ। ਕਈ ਸੈਕਟਰਾਂ ਦੀਆਂ ਗਲੀਆਂ ਵਿੱਚ ਪਾਣੀ ਇੰਨਾ ਭਰ ਗਿਆ ਹੈ ਕਿ ਲੋਕਾਂ ਦਾ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ।


 





Story You May Like