The Summer News
×
Monday, 20 May 2024

CM ਮਾਨ ਨੇ ਕੀਤਾ ਵੱਡਾ ਐਲਾਨ, ਕਰਜ਼ਾ ਲੈਣ ਵਾਲੇ ਹੋ ਜਾਵੋ ਸਾਵਧਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੰਦਿਆਂ ਸੂਬੇ ‘ਤੇ ਚੜ੍ਹੇ ਕਰਜ਼ੇ ਨੂੰ ਲੈ ਕੇ ਅਹਿਮ ਐਲਾਨ ਕੀਤਾ ਹੈ। ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ‘ਤੇ 3 ਲੱਖ ਕਰੋੜ ਦੇ ਕਰਜ਼ੇ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪਤਾ ਲਗਾਇਆ ਜਾਵੇਗਾ ਕਿ ਇਹ ਪੈਸਾ ਅਸਲ ਵਿੱਚ ਕਿੱਥੇ ਗਿਆ, ਇਸ ਦੀ ਜਾਂਚ ਕਰਕੇ ਇਸ ਦੀ ਰਿਕਵਰੀ ਕਰਵਾਈ ਜਾਵੇਗੀ। ਇਹ ਪੈਸਾ ਪੰਜਾਬ ਦਾ ਹੈ। ਮੁੱਖ ਮੰਤਰੀ ਦੇ ਇਸ ਐਲਾਨ ਬਾਰੇ ਆਮ ਆਦਮੀ ਪਾਰਟੀ ਨੇ ਟਵੀਟ ਕੀਤਾ ਹੈ।


ਵਿਰੋਧੀ ਧਿਰ ਨੇ ਭਗਵੰਤ ਮਾਨ ਦੇ ਇਸ ਐਲਾਨ ‘ਤੇ ਪ੍ਰਤੀਕਿਰਿਆ ਦੇਣ ‘ਚ ਦੇਰ ਨਹੀਂ ਲਗਾਈ।ਭਗਵੰਤ ਮਾਨ ਦੇ ਇਸ ਐਲਾਨ ਦਾ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸਵਾਗਤ ਕੀਤਾ ਹੈ। ਦੋਵਾਂ ਪਾਰਟੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੂੰ ਇਸ ਦੀ ਜਾਂਚ ਕਰਵਾਉਣ ਦਾ ਪੂਰਾ ਹੱਕ ਹੈ। ਦੋਵਾਂ ਧਿਰਾਂ ਨੇ ਕਿਹਾ ਹੈ ਕਿ ਜੇਕਰ ਕੋਈ ਪੰਜਾਬ ਸਿਰ ਕਰਜ਼ਾ ਲਾਹੁਣ ਦਾ ਦੋਸ਼ੀ ਹੈ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਕਿਹਾ ਕਿ ਇਸ ਗੱਲ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਕਿ ਪੰਜਾਬ ਦੇ ਲੋਕਾਂ ਦੇ ਟੈਕਸ ਵਿੱਚੋਂ ਗੁਜਰਾਤ ਵਿੱਚ ਇਸ਼ਤਿਹਾਰ ਕਿਉਂ ਦਿੱਤੇ ਜਾ ਰਹੇ ਹਨ।


Story You May Like