The Summer News
×
Monday, 29 April 2024

ਰਾਸ਼ਟਰ ਮੰਡਲ ਖੇਡਾਂ ‘ਚ ਤਗਮਾ ਜੇਤੂ ਵੇਟਲਿਫ਼ਟਰ ਗੁਰਦੀਪ ਸਿੰਘ ਨੂੰ CM ਭਗਵੰਤ ਮਾਨ ਨੇ ਐਲਾਨ ਕੀਤਾ ਇਹ ਇਨਾਮ

ਚੰਡੀਗੜ੍ਹ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾ ਕੇ ਰਾਸ਼ਟਰ ਮੰਡਲ ਖੇਡਾਂ ‘ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਪੰਜਾਬ ਦੇ ਹੋਣਹਾਰ ਖਿਡਾਰੀ ਵੇਟ ਲਿਫਰ ਗੁਰਦੀਪ ਸਿੰਘ ਲਈ 40 ਲੱਖ ਰੁਪਏ ਦਾ  ਐਲਾਨ ਕੀਤਾ ਹੈ। ਉਹਨਾਂ ਨੇ ਲਿਖਿਆ ਕਿ “ਖੰਨਾ ਨੇੜਲੇ ਪਿੰਡ ਦੇ ਗੁਰਦੀਪ ਸਿੰਘ ਨੂੰ ਰਾਸ਼ਟਰ-ਮੰਡਲ ਖੇਡਾਂ ਦੌਰਾਨ ਵੇਟ ਲਿਫਟਿੰਗ ਦੇ 109kg ਭਾਰ ਵਰਗ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਵਧਾਈਆਂ…ਪੰਜਾਬ ਸਰਕਾਰ ਤਰਫੋਂ ₹40 ਲੱਖ ਦੀ ਇਨਾਮੀ ਰਾਸ਼ੀ ਗੁਰਦੀਪ ਨੂੰ ਦਿੱਤੀ ਜਾਵੇਗੀ…ਤੁਹਾਡੇ ਮਾਪੇ ਅਤੇ ਕੋਚ ਸਾਹਿਬਾਨ ਨੂੰ ਵੀ ਵਧਾਈਆਂ…ਭਵਿੱਖ ਲਈ ਸ਼ੁਭਕਾਮਨਾਵਾਂ…”




Story You May Like