The Summer News
×
Friday, 10 May 2024

ਮਾਨ ਦੇ ਵਿਆਹ ਦੀਆਂ ਤਿਆਰੀਆਂ ਕੁਛ ਇਸ ਤਰ੍ਹਾਂ ਚੱਲ ਰਹੀਆਂ ਹਨ, ਗੁਰਦੁਆਰੇ ‘ਚ ਲੈਣਗੇ ਲਾਵਾਂ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ। ਮੁੱਖ ਮੰਤਰੀ ਦਾ ਵਿਆਹ ਚੰਡੀਗੜ੍ਹ ਵਿੱਚ ਡਾ: ਗੁਰਪ੍ਰੀਤ ਕੌਰ ਨਾਲ ਹੋਵੇਗਾ। ਜਾਣਕਾਰੀ ਅਨੁਸਾਰ ਭਗਵੰਤ ਮਾਨ ਦੀ ਲਾਵਾਂ ਚੰਡੀਗੜ੍ਹ ਦੇ ਸੈਕਟਰ-8 ਸਥਿਤ ਗੁਰਦੁਆਰਾ ਸਾਹਿਬ ਵਿਖੇ ਲਈ ਜਾ ਸਕਦੀ ਹੈ। ਇਸ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।


ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਅੰਦਰ ਟੈਂਟ ਲਗਾ ਦਿੱਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਦਾ ਵਿਆਹ ਬਹੁਤ ਹੀ ਸਾਦੇ ਤਰੀਕੇ ਨਾਲ ਹੋਵੇਗਾ ਅਤੇ ਵਿਆਹ ‘ਚ ਸਿਰਫ ਖਾਸ ਮਹਿਮਾਨਾਂ ਨੂੰ ਹੀ ਸੱਦਾ ਦਿੱਤਾ ਗਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੂੰ ਆਸ਼ੀਰਵਾਦ ਦੇਣ ਲਈ ਪਰਿਵਾਰ ਸਮੇਤ ਪਹੁੰਚਣਗੇ। ਇਸ ਤੋਂ ਇਲਾਵਾ ਵਿਆਹ ‘ਚ ਰਿਸ਼ਤੇਦਾਰ ਵੀ ਸ਼ਾਮਲ ਹੋਣਗੇ। ਇਹ ਵੀ ਦੱਸਿਆ ਗਿਆ ਹੈ ਕਿ ਇੱਕ ਨਿੱਜੀ ਹੋਟਲ ਵਿੱਚ ਰਿਸੈਪਸ਼ਨ ਪਾਰਟੀ ਵੀ ਰੱਖੀ ਗਈ ਹੈ।


Story You May Like