The Summer News
×
Sunday, 16 June 2024

Cm ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਕੀਤਾ ਵੱਡਾ ਵਾਅਦਾ, ਔਰਤਾਂ ਨੂੰ ਇੱਕ-ਇੱਕ ਹਜ਼ਾਰ ਰੁਪਇਆਂ ਜ਼ਰੂਰ ਮਿਲੇਗਾ

sangrur news: Cm ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਵੋਟਾਂ 'ਚ ਭਗਵੰਤ ਮਾਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਸੰਗਰੂਰ ਲੋਕ ਸਭਾ ਹਲਕਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ 'ਚ CM ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਚੋਣ ਪ੍ਰਚਾਰ ਕਰ ਰਹੇ ਹਨ। ਚੋਣ ਪ੍ਰਚਾਰ ਦੌਰਾਨ ਡਾ. ਗੁਰਪ੍ਰੀਤ ਕੌਰ ਨੇ ਲੋਕਾਂ ਨੂੰ ਕਿਹਾ ਕਿ ਅਸੀਂ ਤੁਹਾਡੇ ਲਈ ਤੇ ਤੁਹਾਡੇ ਕੰਮਾਂ ਲਈ ਪਿੱਛੇ ਨਹੀਂ ਹਟਾਗੇ । ਉਨ੍ਹਾਂ ਨੇ ਕਿਹਾ ਕਿ ਅਸੀਂ ਆਪਣੀ ਪੂਰੀ ਸਿੱਦਤ ਨਾਲ ਕੰਮ ਕਰਾਂਗੇ ਅਤੇ ਚੋਣਾਂ ਤੋਂ ਬਾਅਦ ਸਾਰੀਆਂ ਗਰਾਟਾਂ ਵੀ ਪੂਰੀਆਂ ਕਰਾਗੇ।


ਪੰਜਾਬ 'ਚ 1 ਜੂਨ ਨੂੰ ਵੋਟਿੰਗ ਹੋਣੀ ਹੈ। ਲੋਕ ਸਭਾ ਚੋਣਾਂ ਦੇ ਆਖਰੀ ਪੜਾਅ 'ਤੇ ਸਾਰੀਆਂ ਪਾਰਟੀਆਂ ਦੇ ਉਮੀਦਵਾਰ ਪੂਰਾ ਜ਼ੋਰ ਲਗਾ ਰਹੇ ਹਨ। ਧੂਰੀ 'ਚ ਚੋਣ ਪ੍ਰਚਾਰ ਦੌਰਾਨ CM ਮਾਨ ਦੀ ਪਤਨੀ ਨੇ ਔਰਤਾਂ ਨੂੰ ਵਾਅਦਾ ਕੀਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਔਰਤਾਂ ਨੂੰ ਇੱਕ-ਇੱਕ ਹਜ਼ਾਰ ਰੁਪਏ ਦੇਣ ਦੀ ਗਰੰਟੀ ਵੋਟਾਂ ਤੋਂ ਬਾਅਦ ਪੂਰੀ ਕਰਨਗੇ।


ਧੂਰੀ ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ CM ਮਾਨ ਦੀ ਪਤਨੀ ਨੇ ਵਿਰੋਧੀ ਧਿਰਾਂ ਨੂੰ ਨਿਸ਼ਾਨਾ ਬਣਾਇਆਂ। ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਨੇ ਪਹਿਲੀ ਵਾਰ ਅਰਵਿੰਦ ਖੰਨਾ 'ਤੇ ਨਿਸ਼ਾਨਾ ਸਿੰਨਿਆਂ ਤੇ ਕਿਹਾ ਹੈ ਕਿ 2012 ਵਿੱਚ ਅਰਵਿੰਦ ਖੰਨਾ ਧੂਰੀ ਤੋਂ ਜਿੱਤੇ ਸਨ। ਪਰ ਅਰਵਿੰਦ ਖੰਨਾ ਤੁਹਾਨੂੰ ਇਕੱਲਿਆਂ ਨੂੰ ਛੱਡ ਗਏ ਤਾਂ ਹੁਣ ਤੁਸੀਂ ਛੱਡ ਦਿਓ।

Story You May Like