The Summer News
×
Sunday, 19 May 2024

CM ਮਾਨ ਨੇ ਪੰਜਾਬ ਦੇ ਮੁਲਾਜ਼ਮਾਂ ਨੂੰ ਦਿੱਤਾ ਵੱਡਾ ਤੋਹਫ਼ਾ, DA 'ਚ ਕੀਤਾ ਇੰਨੇ ਫੀਸਦੀ ਦਾ ਵਾਧਾ

ਚੰਡੀਗੜ੍ਹ (ਏਕਤਾ): ਮੁੱਖ ਮੰਤਰੀ ਭਗਵੰਤ ਮਾਨ ਨੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਦੱਸ ਦੇਈਏ ਕਿ CM ਮਾਨ ਨੇ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਐਕਸ (ਪਹਿਲਾਂ ਟਵਿੱਟਰ) ਉਤੇ ਜਾਣਕਾਰੀ ਸਾਂਝੀ ਕਰਦੇ ਹੋਏ ਲਿਖਿਆ ਹੈ- ‘‘ਅੱਜ ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਤੇ ਉਹਨਾਂ ਦੇ ਮਸਲਿਆਂ ‘ਤੇ ਵਿਸਥਾਰ ਸਹਿਤ ਚਰਚਾ ਕੀਤੀ।


ਪੰਜਾਬ ਸਰਕਾਰ ਨੇ DA ‘ਚ 4 ਫੀਸਦੀ ਦਾ ਵਾਧਾ ਕੀਤਾ ਹੈ, ਜੋ ਕਿ 1 ਦਸੰਬਰ 2023 ਤੋਂ ਲਾਗੂ ਹੋਵੇਗਾ। DA 34 ਤੋਂ ਵਧਾ ਕੇ 38 ਕਰ ਦਿੱਤਾ ਗਿਆ ਹੈ। ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ 'ਚ ਇਹ ਫੈਸਲਾ ਲਿਆ ਗਿਆ ਹੈ। 


 

Story You May Like