The Summer News
×
Friday, 10 May 2024

ਬਿਜਲੀ ਸੋਧ ਬਿੱਲ ‘ਤੇ CM ਮਾਨ ਨੇ ਦਿੱਤੀ ਇਹ ਚੇਤਾਵਨੀ

ਚੰਡੀਗੜ੍ਹ: ਕੇਂਦਰ ਸਰਕਾਰ ਨੇ ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ ਪੇਸ਼ ਕਰ ਦਿੱਤਾ ਹੈ, ਜਿਸ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਕਿਸਾਨਾਂ ਤੋਂ ਇਲਾਵਾ ਕਈ ਸੂਬਾ ਸਰਕਾਰਾਂ ਵੀ ਇਸ ਬਿੱਲ ਦੇ ਖਿਲਾਫ ਹਨ। ਬਿਜਲੀ ਸੋਧ ਬਿੱਲ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਦਾ ਸਖ਼ਤ ਵਿਰੋਧ ਕੀਤਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਇੱਕ ਵਾਰ ਫਿਰ ਸੂਬਿਆਂ ਦੇ ਅਧਿਕਾਰਾਂ ‘ਤੇ ਹਮਲਾ ਕਰ ਰਹੀ ਹੈ। “ਸੰਸਦ ਵਿੱਚ ਬਿਜਲੀ ਸੋਧ ਬਿੱਲ 2022 ਪੇਸ਼ ਕਰਨ ਦਾ ਸਖ਼ਤ ਵਿਰੋਧ ਹੋਵੇਗਾ। ਉਨ੍ਹਾਂ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਨੂੰ ਕਠਪੁਤਲੀਆਂ ਨਾ ਸਮਝੇ ਅਸੀਂ ਆਪਣੇ ਹੱਕਾਂ ਲਈ ਲੜਾਂਗੇ, ਮਾਨ ਨੇ ਕਿਹਾ ਕਿ ਅਸੀਂ ਇਸ ਲਈ ਸੜਕ ਤੋਂ ਪਾਰਲੀਮੈਂਟ ਤੱਕ ਲੜਾਂਗੇ।



ਵਰਨਣਯੋਗ ਹੈ ਕਿ ਕੇਂਦਰ ਸਰਕਾਰ ਨੇ ਕਿਸਾਨ ਸੰਘਰਸ਼ ਦੌਰਾਨ ਵੀ ਬਿਜਲੀ ਸੋਧ ਬਿੱਲ ਪਾਰਲੀਮੈਂਟ ਵਿੱਚ ਪੇਸ਼ ਕਰਨ ਲਈ ਕਿਹਾ ਸੀ ਪਰ ਤਿੱਖਾ ਵਿਰੋਧ ਹੋਣ ਕਾਰਨ ਸਰਕਾਰ ਨੇ ਆਪਣਾ ਫੈਸਲਾ ਬਦਲ ਲਿਆ ਸੀ। ਕਿਸਾਨਾਂ ਦੇ ਰੋਸ ਕਾਰਨ ਕੇਂਦਰ ਸਰਕਾਰ ਨੂੰ 3 ਖੇਤੀ ਕਾਨੂੰਨ ਵੀ ਵਾਪਸ ਲੈਣੇ ਪਏ। ਬਿਜਲੀ ਸੋਧ ਬਿੱਲ ਅੱਜ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਹੈ ਅਤੇ ਕਿਸਾਨਾਂ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਵੀ ਕੇਂਦਰ ਸਰਕਾਰ ਨੂੰ ਇਸ ਬਿਜਲੀ ਬਿੱਲ ਖ਼ਿਲਾਫ਼ ਸੰਘਰਸ਼ ਕਰਨ ਦੀ ਚੇਤਾਵਨੀ ਦਿੱਤੀ ਹੈ।


Story You May Like