CM ਮਾਨ ਅੱਜ 586 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ
ਚੰਡੀਗੜ੍ਹ-24 ਸਤੰਬਰ -ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਮਿਸ਼ਨ ਰੁਜ਼ਗਾਰ ਚਲਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੌਜਵਾਨਾਂ ਨੂੰ ਨਿਯੁਕਤ ਪੱਤਰ ਵੰਡਣਗੇ। ਉਨ੍ਹਾਂ ਵੱਲੋਂ ਅੱਜ ਸਿਹਤ ਵਿਭਾਗ ਵਿਚ ਚੁਣੇ ਗਏ 586 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ।
ਅੱਜ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਚ ਇਕ ਸਮਾਗਮ ਰੱਖਿਆ ਗਿਆ ਹੈ ਇਸੇ ਸਮਾਗਮ 'ਚ ਮੁੱਖ ਮੰਤਰੀ ਭਗਵੰਤ ਮਾਨ ਨਵ- ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਜਾ ਰਹੇ ਹਨ