The Summer News
×
Sunday, 16 June 2024

ਜਲੰਧਰ 'ਚ ਗੱਜਣਗੇ CM ਮਾਨ, 4 ਹਲਕਿਆਂ 'ਚ ਪਵਨ ਟੀਨੂੰ ਦੇ ਹੱਕ 'ਚ ਮੰਗਣਗੇ ਵੋਟਾਂ

ਜਲੰਧਰ : ਪੰਜਾਬ 'ਚ 1 ਜੂਨ ਨੂੰ ਵੋਟਾਂ ਪੈਣੀਆਂ ਹਨ 4 ਜੂਨ ਨੂੰ ਨਤੀਜੇ ਐਲਾਨੇ ਜਾਣਗੇ । ਉੱਥੇ ਹੀ ਸਿਆਸੀ ਆਗੂ ਆਪਣੀ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਪੂਰਾ ਜੋਰ ਲਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵੀ ਲਗਾਤਾਰ ਰੈਲੀਆਂ ਅਤੇ ਵੱਡੇ ਰੋਡ ਸ਼ੋਅ ਕਰ ਰਹੇ ਹਨ।ਇਸ ਤਹਿਤ ਹੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ 'ਚ ਰੋਡ ਸ਼ੋਅ ਕਰਨਗੇ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ ਵਿੱਚ ਰੋਡ ਸ਼ੋਅ ਕੱਢਣਗੇ ਤੇ ਵੋਟਾਂ ਮੰਗਣਗੇ । ਦੱਸ ਦਈਏ ਕਿ CM ਮਾਨ ਜਲੰਧਰ ਦੇ ਹਲਕਾ ਫਿਲੌਰ ਜਾਣਗੇ ਅਤੇ ਫਿਰ ਆਦਮਪੁਰ ਹਲਕੇ ਵਿੱਚ ਰੋਡ ਸ਼ੋਅ ਕਰਨਗੇ। ਇਸ ਤੋਂ ਬਾਅਦ ਨਕੋਦਰ, ਜਲੰਧਰ ਕੈਂਟ ਅਤੇ ਫਿਰ ਆਦਮਪੁਰ ਹਲਕੇ ਵਿੱਚ ਰੋਡ ਸ਼ੋਅ ਕਰਨਗੇ।


ਦੱਸ ਦਈਏ ਕੀ CM ਮਾਨ ਚੋਣ ਰਣਨੀਤੀ ਨੂੰ ਲੈ ਕੇ ਹਰ ਵਰਗ ਦੇ ਵਰਕਰਾਂ ਨਾਲ ਵੀ ਮੁਲਾਕਾਤ ਕਰਨਗੇ। ਵਰਕਰਾਂ ਨਾਲ ਮੀਟਿੰਗ ਦੌਰਾਨ ਚੋਣ ਰਣਨੀਤੀ ਬਾਰੇ ਚਰਚਾ ਕਰਨਗੇ। ਮੁੱਖ ਮੰਤਰੀ ਦੇ ਰੋਡ ਸ਼ੋਅ ਨੂੰ ਲੈ ਕੇ ਵਰਕਰਾਂ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਜਾਣਕਾਰੀ ਮੁਤਾਬਕ ਜਲੰਧਰ ਦੇਹਾਤ ਪੁਲਿਸ ਨੇ ਪੂਰੇ ਪ੍ਰੋਗਰਾਮ ਨੂੰ ਲੈ ਕੇ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਨੇ ਸੀਐਮ ਮਾਨ ਦੇ ਰੋਡ ਸ਼ੋਅ ਨੂੰ ਲੈਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਹਨ

Story You May Like