The Summer News
×
Tuesday, 14 May 2024

ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵਾਂ ਪ੍ਰਕਾਸ਼ ਪੁਰਬ ਤੇ PM ਮੋਦੀ ਨੇ ਜਾਰੀ ਕੀਤਾ ਸਿੱਕਾ ਅਤੇ ਡਾਕ ਟਿਕਟ

ਦਿੱਲੀ : ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ ਅਤੇ ਇਸ ਮੌਕੇ PM ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਦੇਸ਼ ਨੂੰ ਸੰਬੋਧਨ ਕੀਤਾ ਤੇ ਦੇਸ਼ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਉਹਨਾਂ ਨੇ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕੀਤਾ। PM ਮੋਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਹੈਕਿ ਦੇਸ਼ ਗੁਰੂਆਂ ਦੇ ਆਦਰਸ਼ਾਂ ਤੇ ਇਮਾਨਦਾਰੀ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾਂ ਅਨੁਸਾਰ ਅੱਜ ਪੂਰਾ ਦੇਸ਼ ਇਸ ਤਿਉਹਾਰ ਨੂੰ ਮਨਾਉਣ ਇਕਜੁੱਟ ਹੋ ਕੇ ਆਇਆ ਹੈ,ਸਾਰੇ ਇੱਕੋ ਸੰਕਲਪ ਨਾਲ ਅੱਗੇ ਵਧ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ….. ਮੈਂ ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਮਹਾਨ ਸਮਾਗਮ ‘ਚ ਤੁਹਾਡਾ ਸਾਰਿਆਂ ਦਾ ਦਿਲੋਂ ਸੁਆਗਤ ਕਰਦਾ ਹਾਂ।



ਅੱਜ ਮੈਨੂੰ ਗੁਰੂ ਜੀ ਨੂੰ ਸਮਰਪਿਤ ਇੱਕ ਯਾਦਗਾਰੀ ਡਾਕ ਟਿਕਟ ਅਤੇ ਸਿੱਕਾ ਵੀ ਜਾਰੀ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਮੈਂ ਇਸ ਨੂੰ ਸਾਡੇ ਗੁਰੂਆਂ ਦੀ ਵਿਸ਼ੇਸ਼ ਕਿਰਪਾ ਸਮਝਦਾ ਹਾਂ। ਸਾਰੇ ਗੁਰੂਆਂ ਨੂੰ ਯਾਦ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਪ੍ਰਕਾਸ਼ ਪੁਰਬ ਦੇ ਤਿਉਹਾਰ ਤੇਸਭ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਗਿਆਨ ਅਤੇ ਅਧਿਆਤਮਿਕਤਾ ਦੇ ਨਾਲ-ਨਾਲ ਸਮਾਜ ਅਤੇ ਸੱਭਿਆਚਾਰ ਦੀ ਜ਼ਿੰਮੇਵਾਰੀ ਵੀ ਸੰਭਾਲੀ ਹੈ। ਭਾਰਤ ਦੀ ਧਰਤੀ ਵਿਰਾਸਤ ਨਹੀਂ ਸਗੋਂ ਪਰੰਪਰਾ ਹੈ।ਭਾਰਤ ਦੀ ਧਰਤੀ ਇੱਕ ਮਹਾਨ ਆਤਮਾ ਹੈ। ਇਹ ਦਿਨ ਦੁਖੀਆਂ ਨੂੰ ਹਰਨ ਵਾਲਾ ਹੈ। ਗੁਰੂ ਸਾਹਿਬਾਨ ਨੇ ਇਸ ਪਰੰਪਰਾ ਨੂੰ ਅੱਗੇ ਤੋਰਿਆ ਹੈ।



Story You May Like