The Summer News
×
Tuesday, 21 May 2024

ਪੰਜਾਬ 'ਚ ਠੰਡ ਨੇ ਫੜਿਆ ਜ਼ੋਰ, ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਕੀਤੀ ਭਵਿੱਖਬਾਣੀ

ਚੰਡੀਗੜ੍ਹ: ਦੀਵਾਲੀ ਤੋਂ ਬਾਅਦ ਪੰਜਾਬ ਚ ਠੰਡ ਨੇ ਇਕਦਮ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਹੁਣ ਰਾਤਾਂ ਦੇ ਨਾਲ-ਨਾਲ ਦਿਨ ਦਾ ਤਾਪਮਾਨ ਵੀ ਡਿੱਗਣਾ ਸ਼ੁਰੂ ਹੋ ਗਿਆ ਹੈ। ਪਿਛਲੇ ਦਿਨੀਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਕਾਰਨ ਆਵਾਜਾਈ ਪ੍ਰਭਾਵਿਤ ਰਹੀ ਅਤੇ ਕਈ ਥਾਵਾਂ ’ਤੇ ਸੜਕ ਹਾਦਸੇ ਵੀ ਵਾਪਰੇ। ਹਾਲ ਹੀ ਚ ਰਾਤ ਦਾ ਤਾਪਮਾਨ ਸਭ ਤੋਂ ਘੱਟ ਲੁਧਿਆਣਾ ਚ ਅਤੇ ਦਿਨ ਦਾ ਸਭ ਤੋਂ ਵੱਧ ਤਾਪਮਾਨ ਪਟਿਆਲਾ ਵਿੱਚ ਸੀ। ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 4.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 4.7 ਡਿਗਰੀ ਸੈਲਸੀਅਸ 8.8 ਡਿਗਰੀ ਸੈਲਸੀਅਸ ਘੱਟ ਹੈ। ਇਸੇ ਤਰ੍ਹਾਂ ਪਟਿਆਲਾ ਚ ਵੱਧ ਤੋਂ ਵੱਧ ਤਾਪਮਾਨ 29.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੌਰਾਨ ਮੌਸਮ ਮਾਹਿਰਾਂ ਦਾ ਕਹਿਣਾ ਹੈਕਿ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਚ 1 ਤੋਂ 2 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।

Story You May Like