The Summer News
×
Monday, 20 May 2024

ਇਸ ਇਲਾਕੇ 'ਚ ਠੰਢੀਆਂ ਹਵਾਵਾਂ ਨੇ ਵਧਾਈ ਠੰਢ,ਜਾਣੋ ਮੌਸਮ ਵਿਭਾਗ ਦਾ ਨਵਾਂ ਅੱਪਡੇਟ

ਚੰਡੀਗੜ੍ਹ : ਦੱਸ ਦੇਈਏ ਕਿ ਪਿੱਛਲੇ ਕੁਝ ਦਿਨਾਂ ਤੋਂ ਕਈ ਉੱਤਰੀ ਭਾਰਤ ਦੇ ਕੁਝ ਰਾਜਾਂ 'ਚ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਜਾਣਕਾਰੀ ਮੁਤਾਬਕ ਪਹਾੜੀ ਇਲਾਕਿਆਂ 'ਚ ਬਰਫਬਾਰੀਹੋ ਰਹੀ ਹੈ ਜਿਸ ਕਾਰਨ ਪਹਾੜਾਂ ਤੋਂ ਆਉਣ ਵਾਲੀਆਂ ਠੰਢੀਆਂ ਹਵਾਵਾਂ ਨੇ ਦਿੱਲੀ-NCR ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਥਾਵਾਂ 'ਤੇ ਠੰਡ ਦਾ ਅਸਰ ਦੇਖ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 23.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,ਅਤੇ ਘੱਟੋ-ਘੱਟ ਤਾਪਮਾਨ 8.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ :


ਮੀਡੀਆਂ ਸੂਤਰਾਂ ਅਨੁਸਾਰ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅੱਜ ਦਾ ਅਸਮਾਨ ਸਾਫ਼ ਰਹੇਗਾ। ਪ੍ਰੰਤੂ , 20 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾ ਚੱਲੇਗੀ। ਇਸਦੇ ਨਾਲ ਹੀ ਦੱਸ ਦਿੰਦੇ ਹਾਂ ਕਿ ਉਨ੍ਹਾਂ ਵਲੋਂ ਕਿਹਾ ਗਿਆ ਹੈ ਕਿ ਠੰਢ ਵੀ ਵੱਧ ਸਕਦੀ ਹੈ। ਇਸੇ ਦੌਰਾਨ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 26 ਅਤੇ 12 ਡਿਗਰੀ ਸੈਲਸੀਅਸ ਹੋ ਸਕਦਾ ਹੈ। ਬੁੱਧਵਾਰ ਤੋਂ ਇਸ ਦੇ ਵਧਣ ਦੀ ਉਮੀਦ ਹੈ। ਇਸ ਦੇ ਨਾਲ ਹੀ ਪਹਾੜੀ ਇਲਾਕਿਆਂ 'ਚ ਬਰਫਬਾਰੀ ਹੋਣ ਦੀ ਸੰਭਾਵਨਾ ਹੈ, ਜਦਕਿ ਮੈਦਾਨੀ ਇਲਾਕਿਆਂ 'ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਠੰਢੀਆਂ ਹਵਾਵਾਂ ਕਾਰਨ ਇੱਥੇ ਤਾਪਮਾਨ ਡਿੱਗ ਸਕਦਾ ਹੈ। ਮੌਸਮ ਵਿਭਾਗ ਨੇ 17 ਫਰਵਰੀ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ।


(ਮਨਪ੍ਰੀਤ ਰਾਓ)

Story You May Like