The Summer News
×
Tuesday, 21 May 2024

ਪੰਜਾਬ 'ਚ ਵਧਣਗੀਆਂ ਠੰਡੀਆਂ ਹਵਾਵਾਂ, ਜਾਰੀ ਹੋਈ ਇਹ ਚਿਤਾਵਨੀ

ਚੰਡੀਗੜ੍ਹ : ਪੰਜਾਬ ਦੇ ਤਾਪਮਾਨ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ, ਜਿਸ ਕਾਰਨ ਠੰਡ ਵਧਦੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਅੱਜ ਪੰਜਾਬ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਦੇਖਣ ਨੂੰ ਮਿਲੀ। ਜਾਣਕਾਰੀ ਅਨੁਸਾਰ ਮੌਸਮ ਵਿਭਾਗ ਨੇ ਪੰਜਾਬ ਵਿੱਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ਦੇ ਮੱਦੇਨਜ਼ਰ ਅੱਜ ਜਲੰਧਰ ਜ਼ਿਲ੍ਹੇ ਨੂੰ ਸੰਘਣੀ ਧੁੰਦ ਨੇ ਘੇਰ ਲਿਆ ਹੈ।


ਧੁੰਦ ਕਾਰਨ ਦੂਰ-ਦੂਰ ਤੱਕ ਕੁਝ ਵੀ ਨਜ਼ਰ ਨਹੀਂ ਆ ਰਿਹਾ ਸੀ। ਇਸ ਦੌਰਾਨ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹੀ, ਜਿਸ ਕਾਰਨ ਪੈਦਲ ਚੱਲਣ ਵਾਲਿਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਸਵੇਰੇ ਕਰੀਬ 5 ਤੋਂ 7 ਵਜੇ ਤੱਕ ਪੂਰਾ ਸ਼ਹਿਰ ਧੁੰਦ ਦੀ ਚਾਦਰ ਵਿੱਚ ਲਿਪਟਿਆ ਨਜ਼ਰ ਆਇਆ। ਇਸ ਤੋਂ ਇਲਾਵਾ ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਵੀ ਸੰਘਣੀ ਧੁੰਦ ਛਾਈ ਰਹੀ। ਆਉਣ ਵਾਲੇ ਦਿਨਾਂ ਵਿੱਚ ਹੋਰ ਸੰਘਣੀ ਧੁੰਦ ਦੇਖਣ ਨੂੰ ਮਿਲੇਗੀ।


ਇਸ ਦੇ ਮੱਦੇਨਜ਼ਰ ਡਰਾਈਵਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਹਾਦਸੇ ਤੋਂ ਬਚਣ ਲਈ ਆਪਣੇ ਵਾਹਨਾਂ ਦੀ ਰਫ਼ਤਾਰ ਹੌਲੀ ਰੱਖਣ। ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਸੂਬੇ ਦੇ ਕਈ ਇਲਾਕਿਆਂ 'ਚ ਸੰਘਣੀ ਧੁੰਦ ਅਤੇ ਤਾਪਮਾਨ 'ਚ ਗਿਰਾਵਟ ਦੀ ਭਵਿੱਖਬਾਣੀ ਕੀਤੀ ਸੀ। ਇਸ ਮੁਤਾਬਕ ਜਲੰਧਰ 'ਚ 21.9 ਡਿਗਰੀ, ਗੁਰਦਾਸਪੁਰ 'ਚ 19 ਡਿਗਰੀ, ਲੁਧਿਆਣਾ 'ਚ 22.5 ਡਿਗਰੀ ਅਤੇ ਅੰਮ੍ਰਿਤਸਰ 'ਚ 23.3 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।

Story You May Like